ਕਿਸਾਨਾਂ ਦੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ ਕਰਾਂਗੇ : ਰਾਜਨਾਥ ਸਿੰਘ
ਕਿਸਾਨਾਂ ਦੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ ਕਰਾਂਗੇ : ਰਾਜਨਾਥ ਸਿੰਘ
ਨਵੀਂ ਦਿੱਲੀ, 14 ਦਸੰਬਰ: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਵਲੋਂ ਕੀਤੇ ਜਾ ਰਹੇ ਤੇਜ਼ ਅੰਦੋਲਨ ਵਿਚਕਾਰ ਰਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਖੇਤਰ ਵਿਰੁਧ ਕੋਈ ਵੀ ਉਲਟ ਕਦਮ ਚੁੱਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਚੈਂਬਰ ਆਫ਼ ਇੰਡਸਟਰੀ ਦੀ ਸਾਲਾਨਾ ਬੈਠਕ ਨੂੰ ਸੰਬੋਧਨ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਖੇਤੀਬਾੜੀ ਖੇਤਰ 'ਚ ਹਾਲ ਹੀ ਵਿਚ ਕਿਸਾਨਾਂ ਦੇ ਹਿਤਾਂ ਨੂੰ ਧਿਆਨ 'ਚ ਰੱਖ ਕੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਹਮੇਸ਼ਾ ਚਰਚਾ ਅਤੇ ਗੱਲਬਾਤ ਲਈ ਤਿਆਰ ਹੈ। ਰਖਿਆ ਮੰਤਰੀ ਨੇ ਕਿਹਾ ਕਿ ਸਾਡਾ ਖੇਤੀਬਾੜੀ ਸੈਕਟਰ ਵਿਰੁਧ ਕਦੇ ਵੀ ਕੋਈ ਉਲਟ ਕਦਮ ਚੁੱਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹਾਲ ਹੀ ਵਿਚ ਸੁਧਾਰ ਭਾਰਤੀ ਕਿਸਾਨਾਂ ਦੇ ਸਰਬੋਤਮ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਅਸੀਂ ਹਮੇਸ਼ਾ ਅਪਣੇ ਕਿਸਾਨ ਭਰਾਵਾਂ ਦੀ ਗੱਲ ਸੁਣਨ ਲਈ ਤਿਆਰ ਹਾਂ, ਉਨ੍ਹਾਂ ਦੀ ਉਲਝਣ ਦੂਰ ਕਰਨ ਦਾ ਹਰ ਭਰੋਸਾ ਦੇਣ ਨੂੰ ਤਿਆਰ ਹਨ, ਜੋ ਕਿ ਅਸੀਂ ਦੇ ਸਕਦੇ ਹਾਂ। (ਪੀਟੀਆਈ)
ਰਾਜਨਾਥ ਸਿੰਘ ਨੇ ਕਿਹਾ ਕਿ ਖੇਤੀਬਾੜੀ ਇਕ ਅਜਿਹਾ ਖੇਤਰ ਹੈ ਜੋ ਕੋਰੋਨਾ ਵਾਇਰਸ ਗਲੋਬਲ ਮਹਾਂਮਾਰੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਵਿਚ ਸਮਰੱਥ ਰਿਹਾ।
ਦਸਣਯੋਗ ਹੈ ਕਿ ਹਜ਼ਾਰਾਂ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਦੋ ਹਫ਼ਤਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। (ਪੀਟੀਆਈ)