ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ‘ਡੱਲੇਵਾਲ RSS ਨਾਲ ਸਬੰਧ ਰੱਖਦੇ ਹਨ’
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਆਰਐਸਐਸ ਨਾਲ ਸਬੰਧ ਰੱਖਦੇ ਹਨ।
ਚੰਡੀਗੜ੍ਹ (ਸ਼ੈਸ਼ਵ ਨਾਗਰਾ): ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਆਰਐਸਐਸ ਨਾਲ ਸਬੰਧ ਰੱਖਦੇ ਹਨ। ਉਹ ਸੰਯੁਕਤ ਕਿਸਾਨ ਮੋਰਚੇ ਤੋਂ ਇਲਾਵਾ ਕਿਸਾਨ ਮਹਾਂਸੰਘ ਦੇ ਉਪ ਪ੍ਰਧਾਨ ਹਨ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਕਿਸਾਨਾਂ ਵਲੋਂ ਅੱਜ ਪੰਜਾਬ ਵਿਚੋਂ ਸਾਰੇ ਧਰਨੇ ਚੁੱਕੇ ਜਾ ਰਹੇ ਹਨ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਟੋਲ ਪਲਾਜ਼ਿਆਂ ਦੀਆਂ ਫ਼ੀਸਾਂ ਵਧਾਈਆਂ ਗਈਆਂ ਤਾਂ ਉਹ ਮੁੜ ਧਰਨਾ ਸ਼ੁਰੂ ਕਰਨਗੇ।
ਟੋਲ ਪਲਾਜ਼ਾ ਖਾਲੀ ਨਾਲ ਕਰਨ ਸਬੰਧੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਬਿਆਨ ਬਾਰੇ ਕਿਹਾ ਕਿ ਉਗਰਾਹਾਂ ਸਾਬ੍ਹ ਹਮੇਸ਼ਾਂ ਵੱਖਰਾ ਪ੍ਰੋਗਰਾਮ ਦਿੰਦੇ ਰਹੇ ਹਾਲਾਂਕਿ ਉਹ ਸੰਯੁਕਤ ਕਿਸਾਨ ਮੋਰਚੇ ਨਾਲ ਬੈਠੇ ਰਹੇ ਹਨ। ਸਿਆਸਤ ਵਿਚ ਸ਼ਾਮਲ ਹੋਣ ਸਬੰਧੀ ਖ਼ਬਰਾਂ ’ਤੇ ਬੋਲਦਿਆਂ ਰਾਜੇਵਾਲ ਨੇ ਕਿਹਾ ਕਿ ਇਹ ਸਭ ਅਫਵਾਹਾਂ ਹਨ। ਉਹ ਕਿਸੇ ਪਾਰਟੀ ਵਿਚ ਸ਼ਾਮਲ ਨਹੀਂ ਹੋ ਰਹੇ।