ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਹੋਵੇਗੀ ਕਾਂਗਰਸ ਪਾਰਟੀ ਦੀ ਮੀਟਿੰਗ
ਚੋਣਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਬੁਲਾਈ ਗਈ ਹੈ ਜੋ ਅੱਜ ਸ਼ਾਮ 4 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹਵੇਗੀ।
Congress party
ਚੰਡੀਗੜ੍ਹ : ਪੰਜਾਬ ਵਿਚ ਆਉਣ ਵਾਲਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸ ਸਬੰਧੀ ਅੱਜ ਕਾਂਗਰਸ ਪਾਰਟੀ ਵਲੋਂ ਵੀ ਮੀਟਿੰਗ ਬੁਲਾਈ ਗਈ ਹੈ।
ਨਵਜੋਤ ਸਿੰਘ ਸਿੱਧੂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਬੁਲਾਈ ਗਈ ਹੈ ਜੋ ਅੱਜ ਸ਼ਾਮ 4 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹਵੇਗੀ।
ਦੱਸ ਦੇਈਏ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਹਰੀਸ਼ ਚੌਧਰੀ ਕਰਨਗੇ। ਨਵਜੋਤ ਸਿੱਧੂ ਨੇ ਇਹ ਵੀ ਲਿਖਿਆ ਹੈ ਕਿ ਇਸ ਮੀਟਿੰਗ ਵਿਚ ਸਾਰੇ ਸਾਰੇ ਕਾਰਜਕਾਰੀ ਪ੍ਰਧਾਨ ਹਾਜ਼ਰ ਰਹਿਣ।