ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਮਿਲਕਫੈਡ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਵੀ ਸਨ ਮੌਜੂਦ

MLA Barindermeet Singh Pahra

 

ਚੰਡੀਗੜ੍ਹ: ਉਪ ਮੁੱਖ ਮੰਤਰੀ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ ਦੁੱਧ ਉਤਪਾਦਕ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਪਾਹੜਾ ਜਮੀਨ ਨਾਲ ਜੁੜੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਮਿਲਕਫੈਡ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ।ਉਨ੍ਹਾਂ ਕਿਹਾ ਕਿ ਨੌਜਵਾਨ ਆਗੂ  ਪਾਹੜਾ ਮਿਲਕਫੈਡ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਣਗੇ।

 

 

ਨਵ-ਨਿਯੁਕਤ ਚੇਅਰਮੈਨ ਪਾਹੜਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸਵਾਸ ਦਿਵਾਇਆ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸਣ ਆਸੂ, ਰਣਦੀਪ ਸਿੰਘ ਨਾਭਾ ਤੇ ਗੁਰਕੀਰਤ ਸਿੰਘ ਕੋਟਲੀ, ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਮਾਰਕਫੈਡ ਦੇ ਚੇਅਰਮੈਨ ਕੁਸਲਦੀਪ ਸਿੰਘ ਕਿੱਕੀ ਢਿੱਲੋਂ

 

 

 

ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਕੁਲਬੀਰ ਸਿੰਘ ਜੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਪ੍ਰੀਤਮ ਸਿੰਘ ਕੋਟਭਾਈ ਤੇ ਦਵਿੰਦਰ ਸਿੰਘ ਘੁਬਾਇਆ, ਚੇਅਰਮੈਨ ਜੋਗਿੰਦਰ ਸਿੰਘ ਮਾਨ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਅਸੋਕ ਚੌਧਰੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਉਪ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਵਰੁਣ ਰੂਜਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਸ੍ਰੀ ਪਾਹੜਾ ਦੇ ਪਰਿਵਾਰਕ ਮੈਂਬਰ, ਮਿਲਕਫੈਡ ਦੇ ਬੋਰਡ ਆਫ ਡਾਇਰੈਕਟਰਜ ਦੇ ਮੈਂਬਰ ਬਲਜੀਤ ਸਿੰਘ ਪਾਹੜਾ, ਹਰਮਿੰਦਰ ਸਿੰਘ, ਅਮਨਦੀਪ ਸਿੰਘ, ਤਜਿੰਦਰ ਸਿੰਘ, ਰਣਜੀਤ ਸਿੰਘ ਤੇ ਗੁਰਭੇਜ ਟਿੱਬੀ ਵੀ ਹਾਜਰ ਸਨ।