BSF ਵੱਲੋਂ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਨੇੜਿਓਂ 4.490 ਕਿਲੋ ਹੈਰੋਇਨ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਅੱਜ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬਰਾਮਦ ਕੀਤੀ ਹੈ।

BSF recovered heroin near border village of Amritsar

 

ਅੰਮ੍ਰਿਤਸਰ: ਭਾਰਤੀ ਸੀਮਾ ਸੁਰੱਖਿਆ ਬਲ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੌਮਾਂਤਰੀ ਸਰਹੱਦ ਨੇੜਿਓਂ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪਿੰਡ ਦਾਉਕੇ 'ਚ 4.490 ਕਿਲੋ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 22.5 ਕਰੋੜ ਰੁਪਏ ਦੱਸੀ ਜਾਂਦੀ ਹੈ।

ਜਾਣਕਾਰੀ ਅਨੁਸਾਰ ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਅੱਜ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਇਲਾਕੇ ਵਿਚ ਤਲਾਸ਼ੀ ਅਭਿਆਨ ਜਾਰੀ ਹੈ।