Chandigarh News: ਦਵਿੰਦਰ ਪਾਲ ਭੁੱਲਰ ਦੀ ਪਟੀਸ਼ਨ 'ਤੇ ਸੁਣਵਾਈ 'ਤੇ ਹਾਈਕੋਰਟ ਨੇ ਚੁੱਕਿਆ ਸਵਾਲ, ਕਿਹਾ- ਇੱਥੇ ਸੁਣਵਾਈ ਕਿਉਂ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Chandigarh News: ਦਿੱਲੀ 'ਚ ਬੰਬ ਧਮਾਕਾ, ਉਥੋਂ ਦੀ ਅਦਾਲਤ 'ਚ ਸਜ਼ਾ, ਫਿਰ ਇੱਥੇ ਸੁਣਵਾਈ ਕਿਉਂ: ਹਾਈਕੋਰਟ

The question was raised by the High Court during the hearing on the petition of Devinder Pal Bhullar

The question was raised by the High Court during the hearing on the petition of Devinder Pal Bhullar: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਗਏ ਦਵਿੰਦਰ ਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਦੇ ਅਧਿਕਾਰ ਖੇਤਰ ’ਤੇ ਸਵਾਲ ਖੜ੍ਹੇ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਨੇ ਇਸ ਮਾਮਲੇ 'ਚ ਸਜ਼ਾ ਸੁਣਾਈ ਸੀ। ਅਜਿਹੇ 'ਚ ਹਾਈਕੋਰਟ 'ਚ ਪਟੀਸ਼ਨ 'ਤੇ ਸੁਣਵਾਈ ਕਿਉਂ ਕੀਤੀ ਜਾਵੇ?

ਇਹ ਵੀ ਪੜ੍ਹੋ: Gurdaspur News: ਭਿਆਨਕ ਹਾਦਸੇ ਵਿਚ ਤਬਾਹ ਹੋਇਆ ਪ੍ਰਵਾਰ, ਪਤੀ-ਪਤਨੀ ਦੀ ਹੋਈ ਮੌਤ

ਇਸ ਤੋਂ ਪਹਿਲਾਂ ਭੁੱਲਰ ਦੀ ਰਿਹਾਈ ਦਾ ਵਿਰੋਧ ਕਰਦਿਆਂ ਦਿੱਲੀ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਦਿੱਲੀ ਦੀ ਅਦਾਲਤ ਨੇ ਸਜ਼ਾ ਸੁਣਾਈ ਹੈ। ਅਜਿਹੇ ਵਿੱਚ ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੇ ਲਾਇਕ ਨਹੀਂ ਹੈ।

ਇਹ ਵੀ ਪੜ੍ਹੋ: Kotbhai Accident News: ਦੋ ਦਿਨ ਪਹਿਲਾਂ ਵਿਆਹੇ ਮੁੰਡੇ ਦੀ ਸੜਕ ਹਾਦਸੇ ਵਿਚ ਮੌਤ, ਸ਼ੇਰਵਾਨੀ ਵਾਪਸ ਕਰਕੇ ਆ ਰਿਹਾ ਸੀ ਘਰ  

ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 4 ਜਨਵਰੀ ਲਈ ਤੈਅ ਕੀਤੀ ਹੈ। ਭੁੱਲਰ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਇਸ ਸਮੇਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਹਨ। ਜੇਲ੍ਹ ਸੁਪਰਡੈਂਟ ਵੱਲੋਂ 7 ਸਤੰਬਰ 2021 ਨੂੰ ਜਾਰੀ ਕੀਤੇ ਹਿਰਾਸਤੀ ਸਰਟੀਫਿਕੇਟ ਅਨੁਸਾਰ ਉਹ 23 ਸਾਲ, 11 ਮਹੀਨੇ ਅਤੇ 21 ਦਿਨ ਜੇਲ੍ਹ ਵਿੱਚ ਰਿਹਾ ਹੈ। ਅਜਿਹੀ ਸਥਿਤੀ ਵਿੱਚ ਉਸ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਦੱਸ ਦੇਈਏ ਕਿ ਟਾਂਡਾ ਅਦਾਲਤ ਨੇ ਭੁੱਲਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਭੁੱਲਰ ਦੀ ਅਪੀਲ ਨੂੰ ਰੱਦ ਕਰਦਿਆਂ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ।