ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਡੱਲੇਵਾਲ ਦੇ ਹੱਕ 'ਚ ਕੀਤਾ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਭਰ 'ਚ ਕਰਨਗੇ ਪ੍ਰਦਰਸ਼ਨ

Joginder Singh Ugrahan announced to demonstrate on December 23 across the country

 ਸ਼ੰਭੂ ਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਣ ਸੰਯੁਕਤ ਕਿਸਾਨ ਮੋਰਚਾ ਵੀ ਕਿਸਾਨ ਅੰਦੋਲਨ ਦੇ ਹੱਕ ਵਿਚ ਨਿਤਰ ਗਿਆ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਬੋਲਦਿਆਂ ਕਿਹਾ ਕਿ ਕੱਲ੍ਹ ਆਲ ਇੰਡੀਆ ਸੰਯੁਕਤ ਕਿਸਾਨ ਮੋਰਚੇ ਦੀ ਆਨਲਾਈਨ ਮੀਟਿੰਗ ਹੋਈ।

ਜਿਸ ਵਿਚ ਵੱਖ-ਵੱਖ ਸੂਬਿਆਂ ਦੇ 30 ਨੁਮਾਇੰਦੇ ਸ਼ਾਮਲ ਹੋਏ ਹੋਏ। ਮੀਟਿੰਗ ਵਿਚ ਕਿਸਾਨੀ ਅੰਦੋਲਨ ਬਾਰੇ ਗੱਲਬਾਤ ਕੀਤੀ ਗਈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰ ਅੰਦਾਜ਼ ਕੀਤਾ ਹੈ ਤੇ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਹੈ।

ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਦੇ ਹੱਕ ਵਿਚ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿਚ 23 ਦਸੰਬਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। 

ਇਥੇ ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਚਿੱਠੀ ਲਿਖ ਕੇ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਬੀ. ਕੇ. ਯੂ. ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕਜੁਟ ਹੋ ਕੇ 23 ਦਸੰਬਰ ਨੂੰ ਦੇਸ਼ ਭਰ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।