ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸੰਗਤ ਨੂੰ 8 ਪੋਹ ਤੇ 13 ਪੋਹ ਨੂੰ ਸਵੇਰੇ 10 ਵਜੇ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਕ ਪੋਹ ਤੋਂ 14 ਪੋਹ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਕੇ ਲੰਗਰਾਂ ਵਿਚ ਮਿੱਠੇ ਪਦਾਰਥ ਨਾ ਬਣਾਏ ਜਾਣ

The Jathedar of Sri Akal Takht Sahib appealed to the Sikh community

 ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਪੀਲ ਕੀਤੀ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ ਪੰਜ ਪਿਆਰਿਆਂ 'ਚੋਂ ਤਿੰਨ ਪਿਆਰਿਆਂ ਦੀ ਸ਼ਹਾਦਤ ਮੌਕੇ 8 ਪੋਹ ਅਤੇ 13 ਪੋਹ ਨੂੰ ਸਵੇਰੇ 10 ਵਜੇ 10 ਮਿੰਟ ਲਈ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕਰਨ ਅਤੇ ਇਕ ਪੋਹ ਤੋਂ 14 ਪੋਹ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਕੇ ਲੰਗਰਾਂ ਵਿਚ ਮਿੱਠੇ ਪਦਾਰਥ ਨਾ ਬਣਾਏ ਜਾਣ।

ਉਹਨਾਂ ਕਿਹਾ ਕਿ ਸੰਗਤਾਂ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ 'ਤੇ ਸਤਿਕਾਰ ਭੇਂਟ ਕਰਦੀਆਂ ਹਨ। ਉਹਨਾਂ ਕਿਹਾ ਕਿ ਇਸ ਪੰਦਰਵਾੜੇ ਸ਼ਹੀਦੀ ਦਿਹਾੜੇ ਵਿੱਚ ਸੰਗਤਾਂ ਨੂੰ ਅਤੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਅਪੀਲ ਹੈ ਕਿ ਉਹ ਲੰਗਰ ਵਿੱਚ ਮਿੱਠੇ ਪਕਵਾਨ ਨਾ ਬਣਾਉਣ ਅਤੇ ਉਹਨਾਂ ਕਿਹਾ ਨੌਜਵਾਨਾਂ ਨੂੰ ਵੀ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਗੁਰੂ ਘਰਾਂ ਦੇ ਵਿੱਚ ਜਾ ਕੇ ਮੱਥਾ ਟੇਕਣ ਅਤੇ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਜਾ ਕੇ ਨਤਮਸਤਕ ਹੋਣ ਅਤੇ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਟਰੈਕਟਰਾਂ ਦੇ ਉੱਪਰ ਸਪੀਕਰ ਅਤੇ ਕਿਸੇ ਵੀ ਤਰੀਕੇ ਦੇ ਗੀਤ ਨਾ ਵਜਾਉਣ।