Punjab ਦੇ ਸਕੂਲਾਂ 'ਚ 24 ਤੋਂ 31 ਦਸੰਬਰ ਤੱਕ ਰਹਿਣਗੀਆਂ ਸਰਦੀ ਦੀਆਂ ਛੁੱਟੀਆਂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ

Winter vacations in Punjab schools will be from December 24 to 31

ਚੰਡੀਗੜ੍ਹ  : ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ 24 ਤੋਂ 31 ਦਸੰਬਰ ਤੱਕ ਸਕੂਲਾਂ 'ਚ ਰਹਿਣਗੀਆਂ । ਇਸ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਅਤੇ ਨਵੇਂ ਸਾਲ 1 ਜਨਵਰੀ ਨੂੰ ਸਕੂਲ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਇਸ ਵੇਲੇ ਸੰਘਣੀ ਧੁੰਦ ਦੇ ਨਾਲ ਹੱਡ ਚੀਰਵੀਂ ਠੰਡ ਪੈ ਰਹੀ ਹੈ, ਜਿਸ ਕਾਰਨ ਬੱਚਿਆਂ ਨੂੰ ਸਕੂਲ ਜਾਣ 'ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸੂਬਾ ਸਰਕਾਰ ਨੂੰ ਸਕੂਲਾਂ 'ਚ ਛੁੱਟੀਆਂ ਕਰਨ ਜਾਂ ਸਕੂਲਾਂ ਦਾ ਸਮਾਂ ਬਦਲਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।