ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਤਾਰੀਕਾਂ ਦਾ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 3 ਫਰਵਰੀ ਹੈ।

election

ਅਜਨਾਲਾ- ਪੰਜਾਬ ਦੇ ਵੱਖ ਵੱਖ ਸੂਬਿਆਂ ਵਿਚ ਸੂਬਾ ਇਲੈਕਸ਼ਨ ਕਮਿਸ਼ਨ ਵਲੋਂ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 17 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ ਜਦਕਿ 30 ਜਨਵਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕਿਰਿਆ ਸ਼ੁਰੂ ਹੋ ਰਹੀ ਹੈ। ਚੋਣ ਹਲਕਿਆਂ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 3 ਫਰਵਰੀ ਹੈ।

14 ਫਰਵਰੀ ਨੂੰ 8 ਨਗਰ ਨਿਗਮਾਂ ਅਤੇ 109 ਸਿਟੀ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣਗੀਆਂ।ਇਸ ਮਗਰੋਂ ਨਤੀਜੇ 17 ਫਰਵਰੀ ਨੂੰ ਆਉਣਗੇ। ਇਹ ਐਲਾਨ ਇਥੇ ਪੰਜਾਬ ਦੇ ਚੋਣ ਅਧਿਕਾਰੀ ਜਗਪਾਲ ਸਿੰਘ ਸੰਧੂ ਨੇ ਕੀਤਾ। ਇਸ ਦੇ ਨਾਲ ਹੀ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣਾਂ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। 

ਦੱਸਣਯੋਗ ਹੈ ਕਿ ਚੋਣ ਜਾਬਤਾ ਨਿਗਮ ਦੇ ਅਧਿਕਾਰ ਖੇਤਰ ਵਿੱਚ ਲਾਗੂ ਹੋਵੇਗਾ। ਕਾਰਪੋਰੇਸ਼ਨਾਂ ਲਈ 400 ਕੌਂਸਲਰ ਅਤੇ 1902 ਮੈਂਬਰ ਸਿਟੀ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਚੁਣੇ ਜਾਣਗੇ। ਇਸ ਚੋਣ ਲਈ ਪੰਜਾਬ ਵਿੱਚ 39,15,280 ਰਜਿਸਟਰਡ ਵੋਟਰ ਹਨ।