ਸੁਖਬੀਰ ਬਾਦਲ ਵੱਲੋਂ ਸਾਬਕਾ ਮੇਅਰ ਕੁਲਵੰਤ ਸਿੰਘ ਅਕਾਲੀ ਦਲ 'ਚੋਂ ਬਰਖ਼ਾਸਤ
ਉਹ ਮੁਹਾਲੀ ਨਗਰ ਨਿਗਮ ਚੋਣ ਮੈਦਾਨ ਵਿਚ ਉਤਰੇ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰ ਰਿਹਾ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਇਹ ਮੁਹਾਲੀ ਜ਼ਿਲ੍ਹਾ ਸੁਪਰਵਾਈਜ਼ਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 'ਤੇ ਰਿਪੋਰਟ ਤੇ ਕੀਤਾ ਗਿਆ ਹੈ। ਉਸ 'ਤੇ ਦੋਸ਼ ਹੈ ਕਿ ਉਹ ਮੁਹਾਲੀ ਨਗਰ ਨਿਗਮ ਚੋਣ ਮੈਦਾਨ ਵਿਚ ਉਤਰੇ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰ ਰਿਹਾ ਸੀ।
ਗੌਰਤਲਬ ਹੈ ਕਿ ਪੰਜ ਸਾਲਾਂ ਵਿਚ ਇਹ ਦੂਜਾ ਮੌਕਾ ਹੈ ਜਦੋਂ ਕੁਲਵੰਤ ਸਿੰਘ ਨੂੰ ਪਾਰਟੀ ਵਿਚੋਂ ਬਰਖਾਸਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ 2015 ਵਿਚ ਵੀ ਹੋਇਆ ਸੀ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਲਵੰਤ ਸਿੰਘ ਨੂੰ ਪਾਰਟੀ ਦੇ ਜ਼ਿਲ੍ਹਾ ਅਬਜ਼ਰਵਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੋਂ ਮਿਲੀ ਰਿਪੋਰਟ ਦੇ ਅਧਾਰ ਤੇ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਜਿਸ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਕੁਲਵੰਤ ਸਿੰਘ ਨੇ ਅਨੁਸ਼ਾਸਨ ਕਾਇਮ ਰੱਖਣ 'ਚ ਪਾਰਟੀ ਦੇ ਆਦੇਸ਼ ਦੀ ਉਲੰਘਣਾ ਕੀਤੀ ਹੈ।