ਗਣਤੰਤਰ ਦਿਵਸ ਪਰੇਡ ਦੌਰਾਨ 24 ਹਜ਼ਾਰ ਲੋਕਾਂ ਦੇ ਇਕੱਠ ਨੂੰ ਮਨਜ਼ੂਰੀ

ਏਜੰਸੀ

ਖ਼ਬਰਾਂ, ਪੰਜਾਬ

ਗਣਤੰਤਰ ਦਿਵਸ ਪਰੇਡ ਦੌਰਾਨ 24 ਹਜ਼ਾਰ ਲੋਕਾਂ ਦੇ ਇਕੱਠ ਨੂੰ ਮਨਜ਼ੂਰੀ

image

ਨਵੀਂ ਦਿੱਲੀ, 15 ਜਨਵਰੀ : ਕੋਵਿਡ 19 ਗਲੋਬਲ ਮਹਾਂਮਾਰੀ ਸਬੰਧੀ ਹਾਲਾਤ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿਚ ਇਸ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਦੌਰਾਨ ਕਰੀਬ 24,000 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ ਦਿਤੀ ਜਾਵੇਗੀ। ਰਖਿਆ ਵਿਭਾਗ ਦੇ ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਸੂਤਰਾਂ ਨੇ ਦਸਿਆ ਕਿ ਦੇਸ਼ ’ਚ ਮਹਾਂਮਾਰੀ ਦੀ ਮਾਰ ਪੈਣ ਤੋਂ ਪਹਿਲਾਂ 2020 ’ਚ ਕਰੀਬ 1.25 ਲੱਖ ਲੋਕਾਂ ਨੂੰ ਪਰੇਡ ਦੌਰਾਨ ਮੌਜੂਦ ਰਹਿਣ ਦੀ ਇਜਾਜ਼ਤ ਸੀ। ਉਨ੍ਹਾਂ ਦਸਿਆ ਕਿ ਪਿਛਲੇ ਸਾਲ ਕੋਵਿਡ 19 ਦੌਰਾਨ ਗਣਤੰਤਰ ਦਿਵਸ ਪਰੇਡ ਦਾ ਆਯੋਜਨ ਕੀਤਾ ਗਿਆ ਸੀ ਅਤੇ ਕਰੀਬ 25,000 ਲੋਕਾਂ ਨੂੰ ਇਸ ਦੌਰਾਨ ਮੌਜੂਦ ਰਹਿਣ ਦੀ ਇਜਾਜ਼ਤ ਸੀ। ਸੂਤਰਾਂ ਨੇ ਦਸਿਆ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਮਹਾਂਮਾਰੀ ਕਾਰਨ ਮੁੱਖ ਮਹਿਮਾਨ ਵਜੋਂ ਵਿਦੇਸ਼ ਤੋਂ ਕਿਸੇ ਵਿਅਕਤੀ ਨੂੰ ਸੱਦਾ ਨਹੀਂ ਦਿਤਾ ਜਾਵੇਗਾ। ਭਾਰਤ ਉਜ਼ੇਬਕਿਸਤਾਨ, ਤੁਰਕਮੇਨਿਸਤਾਨ, ਕਜ਼ਾਕਿਸਤਾਨ, ਕਿਰਗਿਜ ਗਣਰਾਜ ਅਤੇ ਤਾਜਿਕਿਸਤਾਨ ਦੇ ਆਗੂਆਂ ਨੂੰ ਸੱਦਾ ਦੇਣ ਦੀ ਯੋਜਨਾ ਬਣਾ ਰਿਹਾ ਹੈ। (ਏਜੰਸੀ)