ਕਾਂਗਰਸ ਨੂੰ ਵੱਡਾ ਝਟਕਾ, ਭਗਵੰਤਪਾਲ ਸੱਚਰ ਸਮੇਤ ਕਈ ਕਾਂਗਰਸੀ ਆਗੂ ਭਾਜਪਾ 'ਚ ਹੋਏ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਰੁਣ ਚੁੱਘ ਨੇ ਕੀਤਾ ਸਵਾਗਤ

Bhagwant Pal Sachar joined BJP

 

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਨੇ 86 ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਹਾਲਾਂਕਿ ਇਸ ਸੂਚੀ ਵਿੱਚ ਕਈ ਆਗੂਆਂ ਨੂੰ ਟਿਕਟਾਂ ਨਾ ਮਿਲਣ ਕਾਰਨ ਉਨ੍ਹਾਂ ਦੀ ਪਾਰਟੀ ਪ੍ਰਤੀ ਨਰਾਜ਼ਗੀ ਵੱਧ ਰਹੀ ਹੈ।

 

 

ਇਸ ਦੇ ਮੱਦੇਨਜ਼ਰ ਅੱਜ ਕਈ ਕਾਂਗਰਸੀ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਵਿੱਚ ਭਗਵੰਤ ਪਾਲ ਸੱਚਰ, ਪ੍ਰਦੀਪ ਸਿੰਘ ਭੁੱਲਰ, ਤੰਜੀਰ ਸਿੰਘ ਮਾਨ ਸਮੇਤ ਕਈ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ।