ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਤੇ ਕੁਲਦੀਪ ਸਿੰਘ ਸਿੱਧੂਪੁਰ ਭਾਜਪਾ ਵਿਚ ਹੋਏ ਸ਼ਾਮਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

​ਕਾਂਗਰਸੀ ਵਿਧਾਇਕ ਸਾਧੂ ਸਿੰਘ ਧਰਮਸੋਤ ਦੇ ਜਵਾਈ ਹਨ ਕੁਲਦੀਪ ਸਿੰਘ ਸਿੱਧੂਪੁਰ

Kuldeep Singh Sidhupur joins the BJP

ਚੰਡੀਗੜ੍ਹ : ਹਲਕਾ ਗੜ੍ਹਸੰਕਰ ਤੋਂ ਕਾਂਗਰਸ ਦੇ ਸੀਨੀਅਰ ਆਗੂੁ ਨਿਮਿਸ਼ਾ ਮਹਿਤਾ ਅੱਜ ਕਾਗਰਸ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਬੱਸੀ ਪਠਾਣਾ ਤੋਂ ਕੁਲਦੀਪ ਸਿੰਘ ਸਿੱਧੂਪੁਰ ਨੇ ਵੀ ਕਾਂਗਰਸ ਦਾ ਸਾਥ ਛੱਡ ਦਿਤਾ ਹੈ ਅਤੇ ਉਹ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਦੱਸ ਦੇਈਏ ਕਿ ਸਿੱਧੂਪੁਰ ਕਾਂਗਰਸ ਦੇ ਵਿਧਾਇਕ ਸਾਧੂ ਸਿੰਘ ਧਰਮਸੋਤ ਦੇ ਜਵਾਈ ਹਨ।

ਇਸ ਤੋਂ ਇਲਾਵਾ ਹਲਕਾ ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ ਹਲਕੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਸਨ ਅਤੇ ਕਾਗਰਸ ਵਲੋਂ ਬੀਤੇ ਦਿਨੀਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ ਪਰ ਗੜ੍ਹਸ਼ੰਕਰ ਤੋਂ ਟਿਕਟ ਨਾ ਮਿਲਣ ਕਰਕੇ ਨਿਮਿਸ਼ਾ ਮਹਿਤਾ ਪਾਰਟੀ ਦੀ ਕਾਰਗੁਜ਼ਾਰੀ ਤੋਂ ਨਰਾਜ਼ ਹੋ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।