Punjab News: ਗੁਰਪਤਵੰਤ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਏਜੰਸੀ

ਖ਼ਬਰਾਂ, ਪੰਜਾਬ

ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖ਼ਰਾਬ ਕਰਨ ਦੀ ਧਮਕੀ ਦਿੱਤੀ ਹੈ। 

Bhagwant Mann

Punjab News: ਚੰਡੀਗੜ੍ਹ - ਸਿੱਖ ਫਾਰ ਜਸਟਿਸ (SFJ) ਦੇ ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅਤਿਵਾਦ ਦੇ ਦੌਰ ਵਿਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖ਼ਰਾਬ ਕਰਨ ਦੀ ਧਮਕੀ ਦਿੱਤੀ ਹੈ। 

ਆਪਣੀ ਵੀਡੀਓ ਵਿਚ ਪੰਨੂ ਨੇ ਪੰਜਾਬ ਵਿਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ 'ਚ ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਦੀ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲਾਂ 'ਚ ਬੈਠੇ ਗੈਂਗਸਟਰਾਂ ਨੂੰ ਉਹਨਾਂ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਇੰਨਾ ਹੀ ਨਹੀਂ ਉਸ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਨੂ ਨੇ ਸੀਐਮ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਗੋਬਿੰਦ ਰਾਮ ਵੀ ਦੱਸਿਆ ਹੈ। ਪੰਨੂ ਨੇ ਸੀਐਮ ਮਾਨ ਨੂੰ ਵੀ ਧਮਕੀ ਦਿੱਤੀ ਹੈ। ਜਿੱਥੇ ਵੀ ਸੀਐਮ ਭਗਵੰਤ ਮਾਨ ਤਿਰੰਗਾ ਲਹਿਰਾਉਂਦੇ ਹਨ, ਪੰਨੂ ਉੱਥੇ ਮਾਹੌਲ ਖ਼ਰਾਬ ਕਰਨ ਦੀ ਤਿਆਰੀ ਕਰ ਰਿਹਾ ਹੈ। ਪੰਨੂ ਨੇ ਆਪਣੇ ਸ਼ਬਦਾਂ ਵਿਚ ਕਿਹਾ ਹੈ ਕਿ ਸੀ.ਐਮ.ਨੂੰ ਅਜਿਹਾ ਕਰਨ ਦੀ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਐਨਕਾਊਂਟਰ ਦੀ ਆੜ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਕਤਲੇਆਮ ਨਾ ਕੀਤਾ ਜਾਵੇ। 

(For more news apart from Punjab News, stay tuned to Rozana Spokesman)