Batala Encounter: ਬਟਾਲਾ 'ਚ ਮੁਕਾਬਲੇ 'ਚ ਜ਼ਖ਼ਮੀ ਹੋਏ ਗੈਂਗਸਟਰ ਰਣਜੀਤ ਸਿੰਘ ਦੀ ਹੋਈ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਰਣਜੀਤ ਸਿੰਘ ਵੱਖ-ਵੱਖ ਅਪਰਾਧਿਕ ਮਾਮਲਿਆਂ ’ਚ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਸੀ।

Gangster Ranjit Singh, injured in encounter in Batala, dies

 

Batala Encounter: ਬਟਾਲਾ ਦੇ ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਨੱਤ ਵਿਚ ਦੇਰ ਰਾਤ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਗੋਲੀ ਲਗਣ ਕਾਰਨ ਜ਼ਖ਼ਮੀ ਹੋਏ ਗੈਂਗਸਟਰ ਰਣਜੀਤ ਸਿੰਘ ਦੀ ਦੇਰ ਰਾਤ ਮੌਤ ਹੋ ਗਈ। ਡੀਆਈਜੀ ਸਤਿੰਦਰ ਸਿੰਘ ਨੇ ਜਾਣਕਾਰੀ ਦਿਤੀ ਕਿ ਰਣਜੀਤ ਸਿੰਘ ਵੱਖ-ਵੱਖ ਅਪਰਾਧਿਕ ਮਾਮਲਿਆਂ ’ਚ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਸੀ।


ਰਣਜੀਤ ਸਿੰਘ ਖ਼ਿਲਾਫ਼ ਕਈ ਕਤਲ ਦੇ ਮਾਮਲੇ ਦਰਜ ਹਨ। ਵਿਦੇਸ਼ ਵਿਚ ਬੈਠੇ ਗੈਂਗਸਟਰ ਉਸ ਕੋਲੋਂ ਗ਼ੈਰ-ਕਾਨੂੰਨੀ ਕੰਮ ਕਰਵਾਉਂਦੇ ਸਨ। ਜਦੋਂ ਪੁਲਿਸ ਵਲੋਂ ਨਾਕਾ ਲਗਾਇਆ ਗਿਆ ਸੀ ਇਹ ਮੋਟਰਸਾਈਕਲ ਉਤੇ ਆ ਰਿਹਾ ਸੀ ਇਸ ਨੂੰ ਜਦੋਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਮੋਟਰਸਾਈਕਲ ਰੋਕਣ ਦੀ ਬਜਾਏ ਤੇਜ਼ ਕਰ ਲਿਆ ਤੇ ਪੁਲਿਸ ਉਤੇ ਗੋਲੀ ਚਲਾ ਦਿਤੀ। ਇਸ ਗੋਲੀ ਨਾਲ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਸ ਪੁਲਿਸ ਮੁਕਾਬਲੇ ’ਚ ਏਐਸਆਈ ਸ਼ਰਨਜੀਤ ਸਿੰਘ ਸ਼ਮੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਦਾ ਇਲਾਜ ਬਟਾਲਾ ਦੇ ਸਿਵਲ ਹਸਪਤਾਲ ਵਿਚ ਕਰਵਾਇਆ ਜਾ ਰਿਹਾ। ਉਸ ਨੂੰ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ। ਇਸ ਦੀ ਪੁਸ਼ਟੀ ਸ੍ਰੀ ਹਰਗੋਬਿੰਦਪੁਰ ਦੇ ਡੀਐੱਸਪੀ ਹਰਕ੍ਰਿਸ਼ਨ ਵਲੋਂ ਕੀਤੀ ਗਈ ਹੈ ਅਤੇ ਉਹਨਾਂ ਨੇ ਗੈਂਗਸਟਰ ਰਣਜੀਤ ਰਾਣਾ ਦੀ ਮੌਤ ਦੀ ਵੀ ਪੁਸ਼ਟੀ ਕੀਤੀ ਹੈ।

ਰਣਜੀਤ ਸਿੰਘ ਨੂੰ ਗੋਲੀ ਲੱਗੀ ਸੀ ਜਦੋਂ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਤੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿਤਾ। ਪੁਲਿਸ ਇਸ ਮਾਮਲੇ ਵਿਚ ਹੋਰ ਜਾਂਚ ਕਰ ਰਹੀ ਹੈ। ਮੁਲਜ਼ਮ ਕੋਲੋਂ ਇੱਕ ਪਿਸਟਲ ਵੀ ਬਰਾਮਦ ਹੋਇਆ ਹੈ।