ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਥੇਦਾਰ ਨਾਲ ਮੁਲਾਕਾਤ ਤੋਂ ਅਕਾਲੀ ਦਲ ਬਾਰੇ ਕੀਤੇ ਵੱਡੇ ਖੁਲਾਸੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'7 ਮੈਂਬਰੀ ਕਮੇਟੀ ਪੂਰੀ ਕਾਇਮ ਰਹੇਗੀ'

Gurpartap Singh Wadala makes major revelations about Akali Dal after meeting Jathedar

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਆਪਣਾ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮਾਮਲੇ ਸਬੰਧੀ ਸੱਤ ਮੈਂਬਰੀ ਕਮੇਟੀ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਅਪੀਲ ਕੀਤੀ। ਗੁਰਪ੍ਰਤਾਪ ਸਿੰਘ ਵਡਾਲਾ ਦੇ ਨਾਲ ਸੰਤਾ ਸਿੰਘ ਉਮੈਦਪੁਰ ਅਤੇ ਭਾਈ ਮਨਜੀਤ ਸਿੰਘ ਵੀ ਮੌਜੂਦ ਰਹੇ।

ਭਾਈ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ,"ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਲਈ  ਜੋ  ਹੁਕਮਨਾਮਾ ਜਾਰੀ ਹੋਇਆ ਸੀ ਉਸ ਇਨ ਬਿਨ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 7 ਮੈਂਬਰੀ ਕਮੇਟੀ ਬਣਾਉਣ ਲਈ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤਿਆਰ ਨਹੀਂ ਹੋ ਰਹੇ ਪਰ ਜਥੇਦਾਰ ਵੱਲੋਂ 7 ਮੈਂਬਰੀ ਕਮੇਟੀ ਦੇ ਵਜੂਦ ਨੂੰ ਬਰਕਰਾਰ ਰੱਖਣਾ ਅਹਿਮ ਗੱਲ ਆਖੀ ਗਈ ਹੈ। 7 ਮੈਂਬਰੀ ਕਮੇਟੀ ਪੂਰੀ ਕਾਇਮ ਰਹੇਗੀ ਇਸ ਵਿੱਚ ਕੋਈ ਛੇੜਛਾੜ ਨਹੀਂ ਕਰੇਗਾ।"

ਵਡਾਲਾ ਨੇ ਕਿਹਾ ਹੈ ਕਿ ਅਸੀਂ ਵੀ ਅਕਾਲੀ ਦਲ ਨੂੰ ਅਪੀਲ ਕਰਦੇ ਹਾਂ ਕਿ 7 ਮੈਂਬਰੀ ਕਮੇਟੀ ਦਾ ਹੁਕਮ ਮੰਨਣ ਅਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਕਾਇਮ ਰੱਖਣ।ਉਨ੍ਹਾਂ ਨੇ ਕਿਹਾ ਹੈ ਕਿ ਸਾਰੀ ਸਿੱਖ ਕੌਮ ਨੂੰ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਮੰਨਣਾ ਚਾਹੀਦਾ ਹੈ ਕਿਉਂਕਿ ਇਹ ਸਰਵਉੱਚ ਸੰਸਥਾ ਹੈ।ਉਨ੍ਹਾਂ ਨੇ ਕਿਹਾ,"7 ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਕੰਮ ਕਰੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਣਾ ਚਾਹੀਦਾ ਹੈ।"