ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

The Public Relations Department organized the third religious event dedicated to Prakash Purab of Dasam Pita and the good of Sarbat

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।

 

ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ  ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ)  ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ.  ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫਿਕ) ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ) ਸ੍ਰੀ ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।

 

ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।