ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਰਿਸ਼ਵਤਖੋਰੀ ਦੇ ਮਾਮਲੇ 'ਚ ਜ਼ਮਾਨਤ ਅਰਜ਼ੀ 'ਤੇ CBI ਨੂੰ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਈ ਕੋਰਟ ਨੇ ਜਵਾਬ ਦਾਇਰ ਕਰਨ ਦੇ ਦਿੱਤੇ ਹੁਕਮ

Notice to CBI on bail application of suspended DIG Harcharan Singh Bhullar in bribery case

ਚੰਡੀਗੜ੍ਹ: ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜ਼ਮਾਨਤ ਅਰਜ਼ੀ 'ਤੇ ਸੀਬੀਆਈ ਨੂੰ ਨੋਟਿਸ ਦਿੱਤਾ ਗਿਆ ਹੈ। ਹਾਈ ਕੋਰਟ ਨੇ ਸੀਬੀਆਈ ਨੂੰ 9 ਫਰਵਰੀ ਤੱਕ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ, ਪਰ ਉਹ ਰਿਸ਼ਵਤਖੋਰੀ ਦੇ ਦੋਸ਼ ਵਿੱਚ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਹੈ। ਹਰਚਰਨ ਸਿੰਘ ਭੁੱਲਰ ਨੇ ਇਸ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕੀਤੀ ਹੈ।