Punjab School Time Change News: ਅੱਜ ਤੋਂ ਸਵੇਰੇ 10 ਵਜੇ ਲੱਗਣਗੇ ਪੰਜਾਬ ਦੇ ਸਾਰੇ ਸਕੂਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab School Time Change News: ਸੰਘਣੀ ਧੁੰਦ ਕਾਰਨ ਪੰਜਾਬ ਸਰਕਾਰ ਨੇ ਬਦਲਿਆ ਸਕੂਲਾਂ ਦਾ ਸਮਾਂ

Punjab School Time Change News

ਚੰਡੀਗੜ੍ਹ (ਸਤਵਿੰਦਰ ਸਿੰਘ ਧੜਾਕ) : ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਸੂਬੇ ਦੇ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ।

ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤਕ ਲਾਗੂ ਰਹੇਗਾ।

 ਬੈਂਸ ਨੇ ਕਿਹਾ,‘‘ਸਾਡੇ ਵਿਦਿਆਰਥੀਆਂ ਦੀ ਭਲਾਈ ਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।’’ ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿਚ ਇਸ ਸੋਧੇ ਹੋਏ ਸਮੇਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿਤੇ ਹਨ।