ਕੇਂਦਰ ਸਰਕਾਰ ਆਈ.ਐਸ.ਆਈ. ਨੂੰ ਢੁਕਵਾਂ ਜਵਾਬ ਦੇਵੇ : ਕੈਪਟਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੰਮੂ ਕਸ਼ਮੀਰ ਵਿਚ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਤਿੰਨ ਦਰਜਨ ਤੋਂ ਵੱਧ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ.....

CM Captain Amrinder Singh

ਚੰਡੀਗੜ੍ਹ  : ਜੰਮੂ ਕਸ਼ਮੀਰ ਵਿਚ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਤਿੰਨ ਦਰਜਨ ਤੋਂ ਵੱਧ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਅੱਜ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਪੂਰੇ ਦਿਨ ਲਈ ਮੁਲਤਵੀ ਕਰ ਦਿਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਾਊਸ ਵਿਚ ਇਕ ਮਤਾ ਲਿਆਂਦਾ ਜੋ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਜਿਉਂ ਹੀ ਵਿਧਾਨ ਸਭਾ ਦੀ ਕਾਰਵਾਈ ਆਰੰਭ ਹੋਈ ਤਾਂ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸਪੀਕਰ ਨੂੰ ਬੇਨਤੀ ਕੀਤੀ ਕਿ ਸ਼ਹੀਦ ਹੋਏ ਜਵਾਨਾਂ ਲਈ ਹਾਊਸ ਦੀ ਕਾਰਵਾਈ ਮੁਲਤਵੀ ਕੀਤੀ ਜਾਵੇ।

ਨਵਜੋਤ ਸਿੰਘ ਸਿੱਧੂ ਨੇ ਵੀ ਉਠ ਕੇ ਕਿਹਾ ਕਿ ਇਹ ਦੇਸ਼ ਦੇ ਜਵਾਨਾਂ ਦੀ ਸ਼ਹਾਦਤ ਦਾ ਮਾਮਲਾ ਹੈ ਅਤੇ ਉਹ ਵੀ ਚਾਹੁੰਦੇ ਹਨ ਕਿ ਹਾਊਸ ਦੀ ਕਾਰਵਾਈ ਮੁਲਤਵੀ ਕੀਤੀ ਜਾਵੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀ ਇਸ ਦੀ ਹਮਾਇਤ ਕੀਤੀ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਘਟਨਾ ਬੜੀ ਦੁਖਦਾਈ ਹੈ ਅਤੇ ਇਸ ਸਮੇਂ ਮੁੱਖ ਮੰਤਰੀ ਹਾਊਸ ਵਿਚ ਨਹੀਂ ਹਨ ਜਿÀਂ ਹੀ ਉਹ ਆਉਂਦੇ ਹਨ ਫ਼ੈਸਲਾ ਲੈ ਲਿਆ ਜਾਵੇਗਾ। ਮੁੱਖ ਮੰਤਰੀ ਦੇ ਆਉਣ 'ਤੇ ਅੱਜ ਦਾ ਪੂਰਾ ਦਿਨ ਹਾਊਸ ਮੁਲਤਵੀ ਕਰਨ ਦਾ ਮਤਾ ਲਿਆਂਦਾ ਗਿਆ ਜੋ ਕਿ ਸਰਬਸੰਮਤੀ ਨਾਲ ਹਾਊਸ ਨੇ ਪਾਸ ਕਰ ਦਿਤਾ।

ਇਸ ਉਪਰੰਤ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿਤੀ ਗਈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟੀਆ ਹਰਕਤ ਅਤੇ ਕਾਇਰਾਨਾ ਹਮਲਾ ਬਹੁਤ ਹੀ ਦੁਖਦਾਈ ਹੈ। ਸਾਨੂੰ ਸਾਰਿਆਂ ਨੂੰ ਸਖ਼ਤ ਸ਼ਬਦਾਂ ਨਾਲ ਨਿਖੇਧੀ ਕਰਨੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਫ਼ੌਜ ਦੇ ਮੁਖੀ ਬਾਜਵਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਸ਼ਮੀਰ ਅਤੇ ਪੰਜਾਬ ਦੇ ਵਖਵਾਦੀਆਂ ਨੂੰ ਜੋੜਣ ਦੀ ਨੀਤੀ ਜਾਰੀ ਰਖਣ ਵਿਰੁਧ ਸਖ਼ਤ ਚਿਤਾਵਨੀ ਦਿਤੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬਾਜਵਾ ਅਤੇ ਆਈ.ਐਸ.ਆਈ. ਨੇ ਪੰਜਾਬ ਵਿਚ ਹੁਣ ਕੋਈ ਕੋਝੀ ਕਾਰਵਾਈ ਕਰਨ ਦੀ ਕੋਸ਼ਿਸ਼ ਦਿੱਤੀ

ਤਾਂ ਉਸ ਨੂੰ ਠੋਕਵਾਂ ਜਵਾਬ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹੁਣ ਬਹੁਤ ਜ਼ਿਆਦਾ ਤਾਕਤਵਰ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਈ.ਐਸ.ਆਈ ਅਤੇ ਫ਼ੌਜ ਨੇ ਹੀ ਗੱਦੀ ਉਪਰ ਬਿਠਾਇਆ ਹੈ। ਇਮਰਾਨ ਖਾਨ ਉਹੀ ਕੁਝ ਕਰਦਾ ਹੈ ਜੋ ਉਥੇ ਦਾ ਫ਼ੌਜ ਮੁਖੀ ਬਾਜਵਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਮਰਾਨ ਖ਼ਾਨ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਯੂਨੀਵਰਸਟੀ ਬਣਾਉਣ ਅਤੇ ਕਰਤਾਰਪੁਰ ਲਾਂਘੇ ਦੀਆਂ ਗੱਲਾਂ ਕਰਦਾ ਹੈ ਅਤੇ ਦੂਜੇ ਪਾਸੇ ਸਾਡੇ ਦੇਸ਼ ਦੇ ਫ਼ੌਜੀਆਂ ਉਪਰ ਹਮਲੇ ਕਰਦਾ ਹੈ।

 ਉਨ੍ਹਾਂ ਕਿਹਾ ਕਿ ਹੁਣ ਪਾਕਿਸਤਾਨ ਨਾਲ ਸ਼ਾਂਤੀ ਦਾ ਸਮਾਂ ਲੰਘ ਚੁੱਕਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਇਮਰਾਨ ਖਾਨ ਆਈ.ਐਸ.ਐਸ. ਦੀ ਕਠਪੁਤਲੀ ਹੈ। ਇਮਰਾਨ ਖ਼ਾਨ ਦਾ ਦੋਹਰਾ ਕਿਰਦਾਰ ਦੁਨੀਆ ਸਾਹਮਣੇ ਆ ਚੁੱਕਾ ਹੈ।