ਸਮਾਣਾ ਦੇ ਵਾਰਡ ਨੰਬਰ 11 'ਚ 60 ਫ਼ੀਸਦ ਵੋਟਾਂ ਪਈਆਂ, 1130 ਵੋਟਰਾਂ ਨੇ ਵੋਟ ਦਾ ਕੀਤਾ ਇਸਤੇਮਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਸਮਾਣਾ ਦੇ ਵਾਰਡ ਨੰਬਰ 11 ਜਿੱਥੇ ਵੋਟ ਮਸ਼ੀਨਾਂ ਤੋੜੇ ਜਾਣ ਕਾਰਨ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਦੁਬਾਰਾ ਵੋਟਾਂ ਪਵਾਉਣ ਦਾ ਹੁਕਮ  ਸੀ

Punjab Municipal Election 2021

ਸਮਾਣਾ (ਪਟਿਆਲਾ) -  ਬੀਤੇ ਦਿਨੀ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪਈਆਂ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਈ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਵੀ ਮਿਲਿਆ ਪਰ ਕੁਝ ਨਗਰ ਨਿਗਮਾਂ ਵਿਚ ਝੜਪ ਹੋਣ ਕਰਕੇ ਅਤੇ ਵੋਟਿੰਗ ਮਸ਼ੀਨਾਂ ਖਰਾਬ ਹੋਣ ਕਰਕੇ ਦੁਬਾਰਾ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਅੱਜ ਪਾਤੜਾਂ ਤੇ ਸਮਾਣਾ ਦੇ 3 ਬੂਥਾਂ 'ਤੇ ਦੁਬਾਰਾ ਵੋਟਿੰਗ ਹੋਈ। ਇਹ ਵੋਟਿੰਗ 8 ਤੋਂ 4 ਵਜੇ ਤੱਕ ਹੋਈ।

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਸਮਾਣਾ ਦੇ ਵਾਰਡ ਨੰਬਰ 11 ਜਿੱਥੇ ਵੋਟ ਮਸ਼ੀਨਾਂ ਤੋੜੇ ਜਾਣ ਕਾਰਨ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਦੁਬਾਰਾ ਵੋਟਾਂ ਪਵਾਉਣ ਦਾ ਹੁਕਮ  ਸੀ, ਇਸ ਦੌਰਾਨ ਹੁਣ 60 ਫ਼ੀਸਦੀ ਵੋਟਾਂ ਪਈਆਂ ਹਨ। ਕੁਲ 1871 ਵੋਟਾਂ ਵਿਚੋਂ 1130 ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦਾ ਪ੍ਰਯੋਗ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ  ਸਬੰਧੀ ਸੂਚਨਾ ਭੇਜੀ ਗਈ ਸੀ । ਇਸੇ ਤਰਾਂ ਪਟਿਆਲਾ ਜ਼ਿਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22  ਅਤੇ 23 ਵਿਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ ।