ਅਮਿਤ ਸ਼ਾਹ ਨੇ ਕੀਤੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਡੇਰਾ ਰਾਧਾ ਸੁਆਮੀ ਬਿਆਸ ਪਹੁੰਚੇ।

Amit Shah meets Beas dera chief



ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਡੇਰਾ ਰਾਧਾ ਸੁਆਮੀ ਬਿਆਸ ਪਹੁੰਚੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੇਰਾ ਬਿਆਸ ਮੁਖੀ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ ਹੈ।

Tweet

ਅਮਿਤ ਸ਼ਾਹ ਨੇ ਲਿਖਿਆ, “ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ”।

PM Modi meets Beas dera chief

ਅਮਿਤ ਸ਼ਾਹ ਬੁੱਧਵਾਰ ਨੂੰ ਫਿਰੋਜ਼ਪੁਰ 'ਚ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ (ਸੰਯੁਕਤ) ਗਠਜੋੜ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਤੋਂ ਪਹਿਲਾਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਨ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ।