Punjab News: ਨਸ਼ਾ ਤਸਕਰੀ ਵਿਚ ਜੇਲ ਅਧਿਕਾਰੀਆਂ ਦੀ ਭੂਮਿਕਾ ਦੀ ਸੀਬੀਆਈ ਜਾਂਚ ਕਿਉਂ ਨਹੀਂ ਹੋਣੀ ਚਾਹੀਦੀ: ਹਾਈ ਕੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਸ਼ਾ ਤਸਕਰੀ ਮਾਮਲੇ 'ਚ ਅਧਿਕਾਰੀਆਂ ਦੀ ਭੂਮਿਕਾ 'ਤੇ ਅਦਾਲਤ ਸਖ਼ਤ

Punjab Haryana High Court

Punjab News: ਅੰਮ੍ਰਿਤਸਰ ਕੇਂਦਰੀ ਜੇਲ ਤੋਂ ਨਸ਼ਾ ਤਸਕਰੀ ਲਈ ਫੋਨ ਕਰਨ ਦੇ ਮਾਮਲੇ 'ਚ ਜੇਲ ਅਧਿਕਾਰੀਆਂ ਦੀ ਭੂਮਿਕਾ 'ਤੇ ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਿਉਂ ਨਾ ਕਰਵਾਈ ਜਾਵੇ। ਜਸਟਿਸ ਐਨ.ਐਸ. ਸ਼ੇਖਾਵਤ ਨੇ ਇਸ ਮਾਮਲੇ ਵਿਚ ਸੀਬੀਆਈ ਨੂੰ ਜਵਾਬਦੇਹ ਬਣਾਉਂਦੇ ਹੋਏ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਕਿਉਂ ਨਾ ਸੌਂਪੀ ਜਾਵੇ।

ਇਸ ਮਾਮਲੇ ਦੀ ਜਾਂਚ ਕਰ ਰਹੇ ਗੁਰਦਾਸਪੁਰ ਦੇ ਡੀ.ਐਸ.ਪੀ. ਅਤੇ ਜਾਂਚ ਅਧਿਕਾਰੀ ਨੇ ਵੀ ਜੇਲ ਅਧਿਕਾਰੀਆਂ ਦੀ ਭੂਮਿਕਾ ’ਤੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿਤਾ। ਅਦਾਲਤ ਨੇ ਕਿਹਾ, ਇਹ ਸਪੱਸ਼ਟ ਹੈ ਕਿ ਇਸ ਮਾਮਲੇ ਵਿਚ ਜੇਲ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਇਸ ਦਿਸ਼ਾ ਵਿਚ ਜਾਂਚ ਜਾਂ ਸਬੂਤ ਇਕੱਠੇ ਕਰਨ ਲਈ ਕੋਈ ਉਪਰਾਲਾ ਨਹੀਂ ਕਰ ਰਹੀ। ਅਜਿਹੇ ਵਿਚ ਇਸ ਮਾਮਲੇ ਵਿਚ ਸੀਬੀਆਈ ਨੂੰ ਜਵਾਬਦੇਹ ਬਣਾਇਆ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਣਵਾਈ ਦੌਰਾਨ ਜਸਟਿਸ ਸ਼ੇਖਾਵਤ ਨੇ ਫੈਸਲੇ 'ਚ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਦੋਸ਼ੀ ਜੇਲ 'ਚੋਂ ਨਸ਼ਾ ਤਸਕਰੀ ਲਈ ਫੋਨ ਕਰ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਇਸ 'ਚ ਜੇਲ ਅਧਿਕਾਰੀਆਂ ਦੀ ਭੂਮਿਕਾ 'ਤੇ ਚੁੱਪ ਹੈ। ਗੁਰਦਾਸਪੁਰ ਦੇ ਐਸ.ਐਸ.ਪੀ. ਨੇ ਇਸ ਮਾਮਲੇ ਵਿਚ ਜਵਾਬ ਦਾਇਰ ਕਰਦਿਆਂ ਕਿਹਾ ਕਿ ਜੇਲ ਵਿਚੋਂ ਫੋਨ ਕਾਲਾਂ ਟਰੇਸ ਨਹੀਂ ਹੋ ਰਹੀਆਂ। ਜੇਲ ਤੋਂ ਅੰਤਰਰਾਸ਼ਟਰੀ ਫ਼ੋਨ ਨੰਬਰਾਂ 'ਤੇ ਕਾਲਾਂ ਕੀਤੀਆਂ ਗਈਆਂ, ਜਿਨ੍ਹਾਂ ਦਾ ਕਾਲ ਰਿਕਾਰਡ ਉਪਲਬਧ ਨਹੀਂ ਹੈ। ਜਵਾਬ ਵਿਚ ਇਸ ਮਾਮਲੇ ਵਿਚ ਜੇਲ ਅਧਿਕਾਰੀਆਂ ਦੀ ਭੂਮਿਕਾ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ।

(For more Punjabi news apart from Punjab News Court strict on role of officers in drug smuggling case, stay tuned to Rozana Spokesman)