Amritsar News : ਕੈਨੇਡਾ ’ਚ ਟਰਾਲੇ ਤੇ ਕਾਰ ਦੀ ਟੱਕਰ ’ਚ ਪੰਜਾਬੀ ਨੌਜਵਾਨ ਦੀ ਮੌਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : 2 ਸਾਲ ਪਹਿਲਾਂ ਗਿਆ ਸੀ ਵਿਦੇਸ਼, ਮਾਪਿਆਂ ਦੇ ਇਕਲੌਤਾ ਪੁੱਤ ਸੀ ਮ੍ਰਿਤਕ ਦੀਦਾਰਜੀਤ ਸਿੰਘ

ਮ੍ਰਿਤਕ ਦੀਦਾਰਜੀਤ ਸਿੰਘ ਦੀ ਫ਼ਾਈਲ ਫ਼ੋਟੋ

Amritsar News In Punjabi : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀਦਾਰਜੀਤ ਸਿੰਘ ਪੁੱਤਰ ਹੀਰਾ ਸਿੰਘ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦਾ ਰਹਿਣ ਵਾਲਾ ਸੀ। ਉਹ 2 ਸਾਲ ਪਹਿਲਾਂ ਵਿਦੇਸ਼ ਗਿਆ ਸੀ।

ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਬੀਤੇ ਦਿਨੀਂ ਉਹ ਬਰਮਟਨ ਤੋਂ ਕਾਰ ਵਿਚ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ, ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ ਅਤੇ ਦੀਦਾਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਵਾਪਸ ਪੰਜਾਬ ਲਿਆਉਣ ਲਈ ਸਰਕਾਰ ਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ।

(For more news apart from A Punjabi youth died in a road accident in Canada News in Punjabi, stay tuned to Rozana Spokesman)