ਅਮਰੀਕਾ ਤੋਂ ਕੱਢੇ ਸਿੱਖ ਨੌਜਵਾਨਾਂ ਨੂੰ ਬਿਨਾਂ ਦਸਤਾਰਾਂ ਤੋਂ ਭੇਜਿਆ ਗਿਆ, ਅਮਰੀਕਾ ਦੀ ਸਰਕਾਰ ਤੱਕ ਕਰਾਂਗੇ ਪਹੁੰਚ: ਗੁਰਚਰਨ ਸਿੰਘ ਗਰੇਵਾਲ
ਦੇਸ਼ ਦਾ ਪ੍ਰਧਾਨ ਮੰਤਰੀ ਮੋਦੀ ਨੂੰ ਅਮਰੀਕਾ ਨਾਲ ਕਰਨੀ ਚਾਹੀਦੀ ਹੈ ਗੱਲਬਾਤ
ਅੰਮ੍ਰਿਤਸਰ: ਅਮਰੀਕਾ ਤੋਂ ਕੱਢੇ ਸਿੱਖ ਨੌਜਵਾਨਾਂ ਦੇ ਸਿਰ ਉੱਤੇ ਦਸਤਾਰਾਂ ਨਹੀਂ ਸਨ ਇਸ ਨੂੰ ਲੈ ਕੇ ਸ੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਅਮਰੀਕਾ ਤੋਂ ਲਗਾਤਾਰ ਜਹਾਜ਼ ਆ ਰਹੇ ਹਨ । ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਨੌਜਵਾਨਾਂ ਦੇ ਸਿਰ ਉੱਤੇ ਦਸਤਾਰਾਂ ਨਹੀਂ ਸਨ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਬੇੜੀਆ ਅਤੇ ਹੱਥਕੜੀਆ ਲਾ ਕੇ ਲਿਆਉਣਾ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਨੁੱਖਤਾ ਦੀਆਂ ਕਦਰ-ਕੀਮਤਾਂ ਦਾ ਘਾਣ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਅਤੇ ਸਿੱਖ ਨੌਜਵਾਨਾਂ ਦੇ ਦਸਤਾਰ ਦਿੱਤੀਆ ਸਨ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਨਾਲ ਗੱਲਬਾਤ ਕਿਉ ਨਹੀਂ ਕੀਤੀ।
ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਰੰਪ ਨਾਲ ਇਸ ਮੁੱਦੇ ਉੱਤੇ ਚਰਚਾ ਕਰਨੀ ਚਾਹੀਦੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਦਸਤਾਰ ਨੂੰ ਲੈ ਕੇ ਅਮਰੀਕਾ ਦੀ ਸਰਕਾਰ ਨਾਲ ਗੱਲਬਾਤ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਬਿਨਾਂ ਦਸਤਾਰ ਤੋਂ ਭੇਜਣਾ ਮੰਦਭਾਗਾ ਹੈ।