Moga Accident News: ਮੋਗਾ ਰੈਲੀ ਵਿੱਚ ਡਿਊਟੀ ਦੌਰਾਨ ਬੱਸ ਨੇ ਪੁਲਿਸ ਮੁਲਾਜ਼ਮਾਂ ਨੂੰ ਮਾਰੀ ਟੱਕਰ, ਮੁਲਾਜ਼ਮ ਹੋਏ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਸਪਤਾਲ ਕਰਵਾਇਆ ਦਾਖ਼ਲ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

Moga Accident News in punjabi

Moga Accident News in punjabi: ਅੱਜ ਮੋਗਾ ਲੁਧਿਆਣਾ ਰੋਡ ’ਤੇ ਅਜੀਤਵਾਲ ਨੇੜੇ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਹੈ, ਇਥੇ ਜੈਪੁਰ ਤੋਂ ਲੁਧਿਆਣਾ ਜਾ ਰਹੀ ਵੋਲਵੋ ਬੱਸ ਦੀ ਪੁਲਿਸ ਮੁਲਾਜ਼ਮਾਂ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। 

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੱਜ ਮੋਗਾ ਰੈਲੀ ਵਾਲੀ ਜਗ੍ਹਾ ਨੇੜੇ ਡਿਊਟੀ ਲਈ ਜਲੰਧਰ ਤੋਂ ਆਏ ਪੁਲਿਸ ਕਰਮੀ ਆਪਣੀ ਕਾਰ ਪਾਰਕ ਕਰ ਰਹੇ ਸਨ ਕਿ ਅਚਾਨਕ ਬੱਸ ਨੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਕਾਰ ਸਵਾਰ ਪੁਲਿਸ ਮੁਲਾਜ਼ਮ ਜਖ਼ਮੀ ਹੋ ਗਏ।

ਹਾਦਸੇ ’ਚ ਤਿੰਨ ਪੁਲਿਸ ਕਰਮੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਤੁਰੰਤ ਮੋਗਾ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਮੌਕੇ 'ਤੇ ਮੌਜੂਦ ਮੁਲਾਜ਼ਮਾਂ ਅਨੁਸਾਰ ਜ਼ਖ਼ਮੀ ਮੁਲਾਜ਼ਮਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।