ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨਾ ਮੇਰੀ ਸਰਕਾਰ ਦੀ ਮੁੱਖ ਤਰਜੀਹ: ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਗਵੰਤ ਮਾਨ ਨੇ ਸੂਬੇ ਦੇ 28ਵੇਂ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ

Bhagwant Mann


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਪੰਜਾਬ ਦੇ 28ਵੇਂ ਮੁੱਖ ਮੰਤਰੀ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜ੍ਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

CM Bhagwant Mann Receives Guard of Honour at Punjab Civil Secretariat

ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵੱਲੋਂ ਗਾਰਡ ਆਫ਼ ਆਨਰ ਲਿਆ। ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ, ਪੰਜਾਬ ਵੀਕੇ ਭਾਵੜਾ ਸਮੇਤ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।


Bhagwant Mann assumes office as CM at Punjab Civil Secretariat

ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ।