ਡਾ. ਇੰਦਰਬੀਰ ਸਿੰਘ ਨਿੱਝਰ ਬਣੇ ਪੰਜਾਬ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ, ਪੰਜਾਬ ਦੇ ਰਾਜਪਾਲ ਨੇ ਚੁਕਾਈ ਸਹੁੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋ-ਟੈਮ ਸਪੀਕਰ ਬਣਾਇਆ ਗਿਆ ਹੈ।

Inderbir Singh Nijjer appointed Protem Speaker of Punjab Assembly


ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲ ਲਈ ਹੈ। ਉਹ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਕੁਝ ਘੰਟੇ ਬਾਅਦ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਪੁੱਜੇ। ਇੱਥੇ ਪੁਲਿਸ ਦੀ ਟੁਕੜੀ ਨੇ ਉਹਨਾਂ ਨੂੰ ਗਾਰਡ ਆਫ਼ ਆਨਰ ਦਿੱਤਾ। ਪੰਜਾਬ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।

Inderbir Singh Nijjer appointed Protem Speaker of Punjab Assembly

ਇਸ ਦੌਰਾਨ ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋ-ਟੈਮ ਸਪੀਕਰ ਬਣਾਇਆ ਗਿਆ ਹੈ। ਉਹ ਭਲਕੇ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦੇ ਪ੍ਰੋ ਟੈਮ ਸਪੀਕਰ ਵਜੋਂ ਸਹੁੰ ਚੁਕਾਈ।