ਬਠਿੰਡਾ ਸ਼ਹਿਰੀ ਤੋ ਅਕਾਲੀ ਦਲ ਦੇ ਸਾਬਕਾ MLA ਸਰੂਪ ਚੰਦ ਸਿੰਗਲਾ ਨੇ ਦਿੱਤਾ ਪਾਰਟੀ 'ਚੋਂ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਵਿਧਾਇਕ ਨੇ ਅਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ।

Sarup chand singla resign from Akali Dal


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਬਠਿੰਡਾ ਸ਼ਹਿਰੀ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬੁੱਧਵਾਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਵਿਧਾਇਕ ਨੇ ਅਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ।


Sarup chand singla resign

ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਅਸਤੀਫੇ ਵਿਚ ਲਿਖਿਆ ਕਿ ਮੈਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ 15 ਸਾਲਾਂ ਤੋਂ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਸੇਵਾ ਕੀਤੀ ਹੈ।