ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਮਿਲਿਆ ਪਰ ਕਾਂਗਰਸ ਨੇ ਚੰਨੀ ਸਮੇਂ ਨਹੀਂ ਬੁਲਾਇਆ : ਮਨੀਸ਼ ਤਿਵਾੜੀ

ਏਜੰਸੀ

ਖ਼ਬਰਾਂ, ਪੰਜਾਬ

ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦਾ ਸੱਦਾ ਪੱਤਰ ਸਾਂਝਾ ਕਰਦੇ ਹੋਏ ਕਿਹਾ ਕਿ ਉਹ ਇਸ ਵਿਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਸੈਸ਼ਨ ਚੱਲ ਰਿਹਾ ਹੈ।

Manish Tewari


ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਲਈ ਮਿਲੇ ਸੱਦੇ ਦਾ ਹਵਾਲਾ ਦਿੰਦੇ ਹੋਏ ਆਪਣੀ ਪਾਰਟੀ ’ਤੇ ਹਮਲਾ ਬੋਲਿਆ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਉਹਨਾਂ ਨੂੰ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਮਿਲਿਆ ਪਰ ਜਦੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ ਤਾਂ ਉਹਨਾਂ ਨੂੰ ਸੱਦਾ ਨਹੀਂ ਦਿੱਤਾ ਗਿਆ।

Manish Tewari

ਮਨੀਸ਼ ਤਿਵਾੜੀ ਨੇ ਟਵਿਟਰ 'ਤੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦਾ ਸੱਦਾ ਪੱਤਰ ਸਾਂਝਾ ਕਰਦੇ ਹੋਏ ਕਿਹਾ ਕਿ ਉਹ ਇਸ ਵਿਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ।

Tweet

ਕਾਂਗਰਸ ਆਗੂ ਨੇ ਟਵਿੱਟਰ 'ਤੇ ਕਿਹਾ, ''ਮੈਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੰਦਾ ਹਾਂ, ਮੈਂ ਉਹਨਾਂ ਵਲੋਂ ਸਹੁੰ ਚੁੱਕ ਸਮਾਗਮ ਲਈ ਮੈਨੂੰ ਸੱਦਾ ਦੇਣ ਲਈ ਧੰਨਵਾਦ ਕਰਦਾ ਹਾਂ। ਮੈਂ ਇਸ ਵਿਚ ਸ਼ਾਮਲ ਨਹੀਂ ਹੋ ਸਕਿਆ ਕਿਉਂਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ”। ਮਨੀਸ਼ ਤਿਵਾੜੀ ਨੇ ਕਿਹਾ, "ਇਹ ਹਾਸੋਹੀਣਾ ਹੈ ਕਿ ਮੈਨੂੰ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿਚ ਨਹੀਂ ਬੁਲਾਇਆ ਗਿਆ ਸੀ ਹਾਲਾਂਕਿ ਉਹ ਮੇਰੇ ਹਲਕੇ ਦੇ ਵਿਧਾਇਕਾਂ ਵਿਚੋਂ ਇਕ ਸਨ।"