ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ!
ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਸੁਖਮਿੰਦਰ ਸਿੰਘ ਮਾਨ ਨੂੰ ਨਹੀਂ ਮਿਲੀ ਅਗਾਊਂ ਜ਼ਮਾਨਤ
ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਦੀ ਅਗਾਊਂ ਜ਼ਮਾਨਤ ’ਤੇ ਫਰੀਦਕੋਟ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ ਜਦਕਿ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ। ਹੁਣ ਸੁਖਬੀਰ ਸਿੰਘ ਬਾਦਲ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ ਪਰ ਗ੍ਰਿਫ਼ਤਾਰੀ ਤੋਂ ਬਚਣ ਲਈ ਉਹਨਾਂ ਕੋਲ ਫਿਲਹਾਲ ਹਾਈ ਕੋਰਟ ਜਾਣ ਦਾ ਵਿਕਲਪ ਹੈ।
ਇਹ ਵੀ ਪੜ੍ਹੋ: ਸਰਵਾਈਕਲ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਘਰੇਲੂ ਨੁਸਖਿਆਂ ਦੀ ਕਰੋ ਵਰਤੋ
ਇਹ ਫੈਸਲਾ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ। ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਅਗਾਊਂ ਜ਼ਮਾਨਤ ਅਰਜ਼ੀ ਵੀ ਰੱਦ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੀ ਗਈ ਚਾਰਜਸ਼ੀਟ 'ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਸਿਰ ਕਰਜ਼ਾ ਰਾਤੋ-ਰਾਤ ਨਹੀਂ ਵਧਿਆ, ਇਸ ਤੋਂ ਪਹਿਲਾਂ ਤਿੰਨ ਪਾਰਟੀਆਂ ਦੀ ਸਰਕਾਰ ਰਹੀ : ਹਰਪਾਲ ਚੀਮਾ
ਕੋਟਕਪੂਰਾ ਗੋਲੀ ਕਾਂਡ ਵਿਚ SIT ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮਿੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।
ਇਹ ਵੀ ਪੜ੍ਹੋ: ਮੁਫ਼ਤ ਬਿਜਲੀ ਨਾਲ ਵਧਣਗੀਆਂ ਪਾਵਰਕਾਮ ਦੀਆਂ ਮੁਸ਼ਕਿਲਾਂ, 20 ਹਜ਼ਾਰ ਕਰੋੜ ਤੋਂ ਪਾਰ ਪਹੁੰਚ ਸਕਦਾ ਹੈ ਬੋਝ
ਚਾਰਜਸ਼ੀਟ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਵਜੋਂ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।