ਅੰਮ੍ਰਿਤਸਰ ਦੇ ਪਿੰਡ ਦਬੁਰਜੀ ’ਚ ਮੋਬਾਇਲਾਂ ਦੀ ਦੁਕਾਨ ’ਤੇ ਹੋਈ ਤਾਬੜਤੋੜ ਫਾਈਰਿੰਗ
ਫਾਈਰਿੰਗ ਦੌਰਾਨ ਇੱਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ
Firing at a mobile shop in Daburji village of Amritsar
ਦਬੁਰਜੀ : ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਇੱਕ ਮੋਬਾਇਲਾਂ ਦੀ ਦੁਕਾਨ ’ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ । ਇਸ ਫਾਈਰਿੰਗ ਦੌਰਾਨ ਇੱਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਘਟਨਾ ਦੀ ਸਾਰੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ । ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।