ਜ਼ੈਸ਼-ਏ-ਮੁਹੰਮਦ ਅਤਿਵਾਦੀ ਸੰਗਠਨ ਵੱਲੋਂ ਰੇਲਵੇ ਸਟੇਸ਼ਨ ਨੂੰ ਤਬਾਹ ਕਰਨ ਦੀ ਮਿਲੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਧਮਕੀ ਪੱਤਰ ਨੂੰ ਮਿਲਣ ਤੋਂ ਬਾਅਦ ਰੇਲਵੇ ਸਟੇਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ

jaish-e-Mohammad terrorist organization threatens to destroy railway station

ਫਿਰੋਜ਼ਪੁਰ- ਜ਼ੈਸ਼-ਏ-ਮੁਹੰਮਦ ਅਤਿਵਾਦੀ ਸੰਗਠਨ ਵੱਲੋਂ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਲਈ ਫਿਰੋਜ਼ਪੁਰ ਰੇਲਵੇ ਸਟੇਸ਼ਨ ਦੇ ਮੈਨੇਜ਼ਰ ਵਿਵੇਕ ਕੁਮਾਰ ਨੂੰ ਅੱਜ ਜ਼ੈਸ਼-ਏ-ਮੁਹੰਮਦ ਅਤਿਵਾਦੀ ਸੰਗਠਨ ਵੱਲੋਂ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਧਮਕੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਅਸੀਂ ਆਪਣੇ ਜੇਹਾਦੀਆਂ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ ਅਤੇ 13 ਮਈ ਨੂੰ ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਅੰਮ੍ਰਿਤਸਰ ਤੇ ਜਲੰਧਰ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾ ਦੇਵਾਂਗੇ।

ਜਾਣਕਾਰੀ ਅਨੁਸਾਰ ਇਸ ਧਮਕੀ ਪੱਤਰ ਨੂੰ ਹਿੰਦੀ ਵਿਚ ਲਿਖਿਆ ਗਿਆ ਹੈ। ਇਸ ਧਮਕੀ ਪੱਤਰ ਨੂੰ ਮਿਲਣ ਤੋਂ ਬਾਅਦ ਰੇਲਵੇ ਸਟੇਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੱਤਰ ਵਿਚ ਕਿਸੇ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ ਗਿਆ ਪਰ ਪੱਤਰ ਵਿਚ ਜ਼ੈਸ਼-ਏ-ਮੁਹੰਮਦ ਅਤਿਵਾਦੀ ਸੰਗਠਨ ਤੇ ਮੈਸੂਰ ਅਹਿਮਦ ਏਰੀਆ ਕਮਾਂਡਰ ਜੰਮੂ ਕਸ਼ਮੀਰ ਪਾਕਿਸਤਾਨ ਲਿਖਿਆ ਹੋਇਆ ਹੈ।

ਇਸ ਤੋਂ ਪਹਿਲਾ ਵੀ ਅਜਿਹੇ ਧਮਕੀ ਭਰੇ ਪੱਤਰ ਰੇਲਵੇ ਸਟੇਸ਼ਨ ਦੇ ਮੈਨੇਜਰ ਨੂੰ ਮਿਲ ਚੁੱਕੇ ਹਨ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਸ ਨੂੰ ਬੜੀ ਗੰਭੀਰਤਾ ਨਾਲ ਲਿਆ ਗਿਆ ਹੈ। ਦੱਸ ਦਈਏ ਕਿ 14 ਫਰਵਰੀ ਨੂੰ ਹੋਏ ਪੁਲਵਾਮਾ ਹਮਲੇ ਵਿਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਿਚਕਾਰ ਤਣਾਅ ਪੈਦਾ ਹੋ ਗਿਆ ਸੀ ਪਰ ਹੁਣ ਜ਼ੈਸ਼-ਏ-ਮੁਹੰਮਦ ਅਤਿਵਾਦੀ ਸੰਗਠਨ ਇਸਦਾ ਬਦਲਾ ਲੈਣਾ ਚਾਹੁੰਦੇ ਹਨ।