ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਵਿਧਾਇਕ ਜ਼ੀਰਾ ਨੇ ਦਾਨ ਕੀਤੀ ਸਾਲ ਦੀ ਤਨਖਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਸੰਕਟ ਦੇ ਚਲਦਿਆਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਅਪਣੀ ਇਕ ਸਾਲ

File photo

ਚੰਡੀਗੜ੍ਹ, 15 ਅਪ੍ਰੈਲ (ਸਸਸ): ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਸੰਕਟ ਦੇ ਚਲਦਿਆਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਅਪਣੀ ਇਕ ਸਾਲ ਦੀ ਤਨਖ਼ਾਹ ਨਾਲ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿਚ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਿਰੁਧ ਜੰਗ ਜਿੱਤਣ ਲਈ ਯਤਨ ਕੀਤੇ ਜਾ ਰਹੇ ਹਨ,

ਇਸ ਦੌਰਾਨ ਸਰਕਾਰ ਗ਼ਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਵੀ ਸਹੂਲਤਾਂ ਦੇ ਰਹੀ ਹੈ। ਕੋਵਿਡ 19 ਦੇ ਸੰਕਟ ਨਾਲ ਨਜਿੱਠਣ ਲਈ ਮੁੱਖ ਮੰਤਰੀ ਰਾਹਤ ਫੰਡ ਦਾ ਨਿਰਮਾਣ ਕੀਤਾ ਗਿਆ। ਇਸ ਦੇ ਤਹਿਤ ਸੂਬੇ ਦੇ ਮੰਤਰੀਆਂ, ਆਮ ਲੋਕਾਂ ਤੇ ਹੋਰਨਾਂ ਵਲੋਂ ਇਸ ਸੰਕਟ ਨਾਲ ਜੂਝਣ ਲਈ ਸਹਿਯੋਗ ਦਿਤਾ ਜਾ ਰਿਹਾ ਹੈ। ਇਸ ਦੌਰਾਨ ਕਈ ਸਮਾਜ ਸੇਵੀ ਅਤੇ ਧਾਰਮਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ  ਅੱਗੇ ਆ ਰਹੀਆਂ ਹਨ।