ਕਣਕ ਨੂੰ ਅੱਗਾਂ ਤੋਂ ਬਚਾਉਣ ਲਈ ਪਿੰਡ ਵਾਸੀਆਂ ਨੇ ਤਿਆਰ ਕੀਤੀ ਮਿੰਨੀ ਫਾਇਰ ਬ੍ਰਿਗੇਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਾਂ ਨੂੰ ਹੁਣ ਨਹੀਂ ਕਰਨਾ ਪਵੇਗਾ ਸਰਕਾਰੀ ਫਾਇਰ ਬ੍ਰਿਗੇਡ ਦਾ ਇੰਤਜ਼ਾਰ

file photo

 ਪੰਜਾਬ : ਜ਼ਿਲ੍ਹਾ ਕਪੂਰਥਲਾ ਵਿਚ ਪਿਛਲੇ ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਮੰਦਭਾਗੀਆਂ ਘਟਨਾਵਾਂ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਨਹੀਂ ਪਹੁੰਚ ਪਾਉਂਦੀਆਂ।

 ਜਿਸ ਕਰਕੇ ਕਿਸਾਨਾਂ ਦੀ ਫ਼ਸਲ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ ਪਰ ਹੁਣ ਕਪੂਰਥਲਾ ਦੇ ਪਿੰਡ ਭੰਡਾਲ ਬੇਟ ਦੇ ਕੁੱਝ ਉੱਦਮੀ ਨੌਜਵਾਨਾਂ ਵੱਲੋਂ ਅਪਣੀ ਖ਼ੁਦ ਦੀ ਮਿੰਨੀ ਫਾਇਰ ਬ੍ਰਿਗੇਡ ਤਿਆਰ ਕੀਤੀ ਗਈ ਹੈ ਜਿਸ ਨੂੰ ਕਿਸੇ ਵੀ ਐਮਰਜੈਂਸੀ ਸੇਵਾ ਲਈ ਵਰਤਿਆ ਜਾਵੇਗਾ।

ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਤਿਆਰ ਕੀਤੀ ਇਹ ਮਿੰਨੀ ਫਾਇਰ ਬ੍ਰਿਗੇਡ ਫ਼ਸਲ ਨੂੰ ਅੱਗ ਲੱਗਣ ਦੀ ਸਥਿਤੀ ਵਿਚ ਤੁਰੰਤ ਹਾਜ਼ਰ ਹੋਵੇਗੀ ਅਤੇ ਅੱਗ 'ਤੇ ਕਾਬੂ ਪਾਵੇਗੀ।

ਇਹ ਸੇਵਾ ਸਾਰਿਆਂ ਲਈ ਮੁਫ਼ਤ ਉਪਲਬਧ ਕਰਵਾਈ ਜਾਵੇਗੀ। ਨੌਜਵਾਨਾਂ ਨੇ ਦੱਸਿਆ ਕਿ ਇਸ ਦੇ ਲਈ ਉਨ੍ਹਾਂ ਵੱਲੋਂ ਇਕ 15 ਮੈਂਬਰੀ ਟੀਮ ਵੀ ਤਿਆਰ ਕੀਤੀ ਗਈ ਹੈ  ਜਿਨ੍ਹਾਂ ਨੂੰ ਇਸ ਦੇ ਲਈ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ  ਇਸ ਦੇ ਨਾਲ ਹੀ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਗਿਆ।

ਦੱਸ ਦਈਏ ਕਿ ਕਪੂਰਥਲਾ ਦੇ ਇਸ ਪਿੰਡ ਵਾਂਗ ਕੁੱਝ ਹੋਰਨਾਂ ਪਿੰਡਾਂ ਦੇ ਲੋਕਾਂ ਨੇ ਅਜਿਹੀਆਂ ਖ਼ੁਦ ਦੀਆਂ ਫਾਇਰ ਬ੍ਰਿਗੇਡ ਟੈਂਕੀਆਂ ਬਣਾਈਆਂ ਹੋਈਆਂ ਨੇ, ਜੋ ਫ਼ਸਲ ਨੂੰ ਅੱਗ ਲੱਗਣ ਦੌਰਾਨ ਤੁਰੰਤ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਉਂਦੀਆਂ। 

ਕਿਉਂਕਿ ਹਰ ਸਾਲ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਆਮ ਵਾਪਰਦੀਆਂ ਨੇ, ਜਿਸ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਜਾਂਦਾ ਪਰ ਹੁਣ ਉਨ੍ਹਾਂ ਨੂੰ ਸਰਕਾਰੀ ਫਾਇਰ ਬ੍ਰਿਗੇਡ ਦੀ ਉੁਡੀਕ ਨਹੀਂ ਕਰਨੀ ਪਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।