Coronavirus : ਪਠਾਨਕੋਟ ‘ਚ ਆਟੋ ਚਾਲਕ ਦੀ ਰਿਪੋਰਟ ਆਈ ਪੌਜਟਿਵ, ਪ੍ਰਸ਼ਾਸਨ ਤੇ ਲੋਕਾਂ ਦੀ ਵਧੀ ਚਿੰਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਵਾਇਰਸ ਦੇ ਨਾਲ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 197 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ।

coronavirus

ਪਠਾਨਕੋਟ : ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਹਾਲਾਂਕਿ ਸਰਕਾਰ ਦੇ ਵੱਲੋਂ ਇਸ ਦਾ ਪ੍ਰਭਾਵ ਘੱਟ ਕਰਨ ਲਈ ਲੌਕਡਾਊਨ ਵੀ ਲਗਾਈਆ ਹੋਇਆ ਹੈ ਪਰ ਫਿਰ ਵੀ ਆਏ ਦਿਨ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਅੱਜ ਪਠਾਨਕੋਟ ਦੇ ਨਾਲ ਲਗਦੇ ਮਾਮੂਨ ਤੋਂ ਆਏ ਇੱਕ ਪੌਜਟਿਵ ਰਿਪੋਰਟ ਨੇ ਆਮ ਲੋਕਾਂ ਅਤੇ ਪ੍ਰਸ਼ਾਸਨ ਨੂੰ ਚਿੰਤਾਂ ਵਿਚ ਪਾ ਦਿੱਤਾ ਹੈ।

ਦੱਸ ਦੱਈਏ ਕਿ ਮਾਮੂਨ ਤੋਂ ਇਹ ਕਰੋਨਾ ਪੌਜਟਿਵ ਵਿਅਕਤੀ ਇਕ ਆਟੋ ਚਾਲਕ ਹੈ, ਜੋ ਕਿ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਅਤੇ ਉਸ ਨੂੰ ਫਲੂ ਵਰਗੇ ਲੱਛਣ ਲੱਗ ਰਹੇ ਸਨ। ਜਦੋਂ ਇਸ ਬਾਰੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦਾ ਟੈਸਟ ਕਰਵਾਇਆ ਤਾਂ ਟੈਸਟ ਵਿਚ ਉਸ ਦੀ ਰਿਪੋਰਟ ਪੌਜਟਿਵ ਆ ਗਈ।

ਰਿਪੋਰਟ ਪੌਜਟਿਵ ਆਉਂਣ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਐਕਸ਼ਨ ਲੈਂਦਿਆਂ ਮਾਮੂਨ ਪਿੰਡ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ। ਇਸ ਤੋਂ ਇਲਾਵਾ ਇਹ ਵੀ ਦੱਸ ਦੱਈਏ ਕਿ ਉਹ ਵਿਅਕਤੀ ਜਿਸ ਇਲਾਕੇ ਵਿਚ ਰਹਿੰਦਾ ਸੀ ਉਸ ਖੇਤਰ ਦੇ ਸਾਰੇ ਲੋਕਾਂ ਨੂੰ ਘਰਾਂ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਹਦਾਇਤ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪਠਾਨਕੋਟ ਪ੍ਰਸ਼ਾਸਨ ਨੇ ਆਪਣੇ ਇਲਾਕੇ ਦੇ 228 ਲੋਕਾਂ ਦੇ ਟੈਸਟ ਕਰਵਾਏ ਹਨ ਜਿਨ੍ਹਾਂ ਵਿਚੋਂ 24 ਮਰੀਜ਼ ਪੌਜਟਿਵ ਪਾਏ ਗਏ ਹਨ। ਦੱਸ ਦੱਈਏ ਕਿ ਪੰਜਾਬ ਵਿਚ ਕਰੋਨਾ ਵਾਇਰਸ ਦੇ ਨਾਲ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 197 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਤੋਂ ਇਲਾਵਾ 27 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਆਪਣੇ ਘਰ ਪਰਤ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।