Corona Virus : ਜਾਣੋਂ ਪੰਜਾਬ ਦੇ ਕਿਹੜੇ ਜ਼ਿਲ੍ਹੇ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ, ਕੁਲ ਗਿਣਤੀ 189
ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜੀਤ ਮਰੀਜ਼ਾਂ ਦੀ ਗਿਣਤੀ 189 ਹੋ ਗਈ ਹੈ।
ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਲਗਾਤਾਰ ਵੱਧ ਰਿਹਾ ਹੈ। ਭਾਵੇਂ ਕਿ ਇਸ ਵਾਇਰਸ ਨੂੰ ਰੋਕਣ ਲਈ ਸਰਕਾਰ ਨੇ ਲੌਕਡਾਊਨ ਲਗਾਇਆ ਹੋਇਆ ਹੈ ਪਰ ਫਿਰ ਵੀ ਆਏ ਦਿਨ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਨਾਲ ਹੀ ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜੀਤ ਮਰੀਜ਼ਾਂ ਦੀ ਗਿਣਤੀ 189 ਹੋ ਗਈ ਹੈ। ਦੱਸ ਦੱਈਏ ਕਿ ਬੁੱਧਵਾਰ ਨੂੰ ਕਰੋਨਾ ਵਾਇਰਸ ਦੇ ਚਾਰ ਪੌਜਟਿਵ ਮਰੀਜ਼ ਸਾਹਮਣੇ ਆਏ। ਇਨ੍ਹਾਂ ਚਾਰ ਮਰੀਜ਼ਾਂ ਵਿਚ ਇਕ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਜ਼ਮਾਤੀ ਦਾ ਕਰੀਬੀ ਸੀ। ਜੋ ਕਿ ਸਗਰੂਰ ਜ਼ਿਲ੍ਹੇ ਵਿਚ ਦਿੱਲੀ ਤੋਂ ਵਾਪਿਸ ਆਇਆ ਸੀ।
ਇਸ ਦੇ ਨਾਲ ਹੀ ਤਿੰਨ ਹੋਰ ਕੇਸ ਮੰਗਲਵਾਰ ਨੂੰ ਪਟਿਆਲਾ ਦੇ ਸਫਾਬਾਦੀ ਵਿਚ ਪਾਏ ਗਏ ਸਨ। ਜ਼ਿਕਰਯੋਗ ਹੈ ਕਿ ਕਰੋਨਾ ਵਾਇਰਸ ਦੇ ਕਾਰਨ ਸੂਬੇ ਵਿਚ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 27 ਲੋਕ ਇਸ ਮਹਾਂਮਾਰੀ ਨੂੰ ਹਰਾ ਕੇ ਘਰ ਵਾਪਿਸ ਪਰਤ ਗਏ ਹਨ। ਉਧਰ ਸਿਹਤ ਵਿਭਾਗ ਦੇ ਵੱਲੋਂ ਮਿਲੀ ਜ਼ਿਲ੍ਹਾਂ ਪੱਖੀ ਜਾਣਕਾਰੀ ਦੇ ਅਨੁਸਾਰ ਮੁਹਾਲੀ ਜ਼ਿਲ੍ਹੇ ਵਿਚ ਕਰੋਨਾ ਵਾਇਰਸ ਦੇ 56 ਮਰੀਜ਼ ਹੋਣ ਕਾਰਨ ਇਹ ਸੂਬੇ ਦਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਬਣ ਗਿਆ ਹੈ। ਇਸ ਦੇ ਨਾਲ ਹੀ ਮੁਹਾਲੀ ਵਿਚ 2 ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋ ਚੁੱਕੀ ਹੈ ਅਤੇ 5 ਲੋਕ ਠੀਕ ਹੋ ਕੇ ਘਰ ਪਰਤ ਚੁੱਕੇ ਹਨ।
ਜਲੰਧਰ ਵਿਚ ਹੁਣ ਤੱਕ ਕਰੋਨਾ ਦੇ 25 ਕੇਸ ਸਾਹਮਣੇ ਆ ਚੁੱਕੇ ਹਨ। ਜਿੱਥੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4 ਮਰੀਜ਼ ਤੰਦਰੁਸਤ ਹੋ ਗਏ ਹਨ। ਉਧਰ ਪਠਾਨਕੋਟ ਵਿਚ 22 ਲੋਕ ਕਰੋਨਾ ਪੌਜਟਿਵ ਪਾਏ ਜਾ ਚੁੱਕੇ ਹਨ ਅਤੇ ਇਥੇ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਨਵਾਂ ਸ਼ਹਿਰ ਵਿਚ 19 ਮਰੀਜ਼ਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਅਤੇ 15 ਲੋਕ ਸਿਹਤਮੰਦ ਹੋ ਗਏ ਹਨ।
ਅਮ੍ਰਿੰਤਸਰ ਵਿਚ 11 ਮਰੀਜ਼ਾਂ ਵਿਚੋਂ 2 ਦੀ ਮੌਤ ਹੋ ਚੁੱਕੀ ਹੈ। ਲੁਧਿਆਣਾ ਦੇ 11 ਮਰੀਜ਼ਾਂ ਵਿਚੋਂ 2 ਦੀ ਮੌਤ ਹੋ ਚੁੱਕੀ ਹੈ ਅਤੇ ਇਕ ਵਿਅਕਤੀ ਠੀਕ ਹੋ ਗਿਆ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿਚ 7 ਮਰੀਜ਼ਾਂ ਵਿਚੋਂ 1 ਵਿਅਕਤੀ ਦੀ ਮੌਤ ਹੋ ਚੁੱਕੀ ਹੈ ਅਤੇ 2 ਵਿਅਕਤੀ ਇਸ ਵਾਇਰਸ ਨੂੰ ਪਾਤ ਪਾਉਂਣ ਤੋਂ ਬਾਅਦ ਠੀਕ ਹੋ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।