ਅੱਗ ਲੱਗਣ ਨਾਲ ਕਰੀਬ ਪੰਜ ਏਕੜ ਕਣਕ ਸੜ ਕੇ ਸੁਆਹ
ਜ਼ਿਲ੍ਹਾ ਬਰਨਾਲਾ ਵਿਚ ਪੈਂਦੇ ਪਿੰਡ ਚੰਨਣਵਾਲ ਵਿਖੇ ਅੱਗ ਲੱਗਣ ਨਾਲ ਕਰੀਬ ਪੰਜ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ
ਮਹਿਲਕਲਾਂ, 15 ਅਪ੍ਰੈਲ (ਜਗਦੇਵ ਸਿੰਘ ਸੇਖੋਂ): ਜ਼ਿਲ੍ਹਾ ਬਰਨਾਲਾ ਵਿਚ ਪੈਂਦੇ ਪਿੰਡ ਚੰਨਣਵਾਲ ਵਿਖੇ ਅੱਗ ਲੱਗਣ ਨਾਲ ਕਰੀਬ ਪੰਜ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੰਨਣਵਾਲ ਵਿਖੇ ਬਾਦ ਦੁਪਹਿਰ ਖੜੀ ਕਣਕ ਨੂੰ ਅੱਗ ਲੱਗ ਗਈ। ਪਿੰਡ ਦੇ ਸਾਬਕਾ ਸਰਪੰਚ ਗੁਰਜੰਟ ਸਿੰਘ ਨੇ ਦਸਿਆ ਕਿ ਕਿਸਾਨ ਕੰਬਾਈਨ ਨਾਲ ਕਣਕ ਦੀ ਕਟਾਈ ਕਰ ਰਿਹਾ ਸੀ ਇਸ ਦੌਰਾਨ ਕੰਬਾਈਨ ਉੱਪਰੋਂ ਲੰਘ ਰਹੀ 24 ਘੰਟੇ ਵਾਲੀ ਬਿਜਲੀ ਦੀ ਸਪਲਾਈ ਵਾਲੀ ਤਾਰ ਜੁੜ ਗਈ ਅਤੇ ਸਪਾਰਕ ਹੋਣ ਕਰ ਕੇ ਨਿਕਲੀ ਅੱਗ ਦੀ ਚੰਗਿਆੜੀ ਨੇ ਕਣਕ ਨੂੰ ਅਪਣੀ ਚਪੇਟ ਵਿਚ ਲੈ ਲਿਆ।
ਉਨ੍ਹਾਂ ਨੇ ਦਸਿਆ ਕਿ ਇਸ ਘਟਨਾਂ ਵਿਚ ਅੱਗ ਲੱਗਣ ਕਾਰਨ ਬਲਵੰਤ ਸਿੰਘ ਪੁੱਤਰ ਕਰਨੈਲ ਸਿੰਘ ਦੇ ਤਿੰਨ ਏਕੜ ਕਣਕ, ਗੁਰਦੀਪ ਸਿੰਘ ਪੁੱਤਰ ਉਜਾਗਰ ਸਿੰਘ ਇੱਕ ਏਕੜ, ਇੱਕ ਕਨਾਲ, ਬਲੌਰ ਸਿੰਘ ਪੁੱਤਰ ਇੰਦਰ ਸਿੰਘ ਅੱਧਾ ਏਕੜ ਅਤੇ ਗੁਰਦੀਪ ਸਿੰਘ ਪੁੱਤਰ ਨਛੱਤਰ ਸਿੰਘ ਦੀ ਅੱਧਾ ਏਕੜ ਕਣਕ ਸੜ ਕੇ ਸੁਆਹ ਹੋ ਗਈ। ਪਿੰਡ ਕਲਾਲਾ, ਚੰਨਣਵਾਲ ਅਤੇ ਸਹਿਜੜਾ ਤੋਂ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਅੱਗ ਲੱਗਣ ਵਾਲੀ ਥਾਂ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।