ਚੰਡੀਗੜ੍ਹ: ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦਾ ਅਸਤੀਫ਼ਾ ਅੱਜ ਮਨਜ਼ੂਰ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੀਤੇ ਦਿਨੀ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਅਸਤੀਫ਼ਾ ਪੱਤਰ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਅੱਜ ਕੁੰਵਰ ਵਿਜੈ ਪ੍ਰਤਾਪ ਪੰਜਾਬ ਰਾਜ ਭਵਨ ਪਹੁੰਚੇ ਹਨ। ਇਸ ਦੌਰਾਨ ਕੁੰਵਰ ਵਿਜੈ ਪ੍ਰਤਾਪ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਇਸ ਦੌਰਾਨ ਕੁੰਵਰ ਵਿਜੈ ਪ੍ਰਤਾਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿਚ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਮਣਾਉਣ 'ਚ ਕਾਮਯਾਬ ਹੋ ਗਿਆ ਹਾਂ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫ਼ਾ ਦਿੱਤਾ ਸੀ।
ਐਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਸਾਰੀ ਜਾਂਚ ਰਿਪੋਰਟ ਪਬਲਿਕ ਹੈ। ਅਦਾਲਤ ਵਿਚ ਕੇਸ ਸਬੰਧੀ ਜੋ ਚਲਾਨ ਪੇਸ਼ ਕੀਤਾ ਜਾਂਦਾ ਹੈ ਉਹ ਜਨਤਕ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਬਾਰੇ ਮਨਾਉਣ ਦੀ ਕਾਫੀ ਕੋਸ਼ਿਸ ਕੀਤੀ ਹੈ ਪਰ ਉਹ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਵਿਚ ਕਾਮਯਾਬ ਰਹੇ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀ ਤੋਂ ਬਾਹਰ ਹੁੰਦਿਆਂ ਹੋਇਆ ਵੀ ਜੇ ਲੋੜ ਪਈ ਤਾਂ ਹਮੇਸ਼ਾ ਮਦਦ ਕਰਾਂਗਾ।
ਦੱਸ ਦੇਈਏ ਕਿ ਕੁੰਵਰ ਵਿਜੈ ਪ੍ਰਤਾਪ ਆਪਣਾ ਅਸਤੀਫਾ ਲੈ ਕੇ ਮੁੱਖ ਮੰਤਰੀ ਕੋਲ ਪਹੁੰਚੇ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਨਾ ਮਨਜ਼ੁਰ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮਾਂ (SIT) ਦੀ ਅਗਵਾਈ ਕਰ ਰਹੇ ਸਨ। SIT ਦੇ ਅਹੁਦੇ ਤੋਂ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫ਼ਾ ਦਿੱਤਾ ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇੱਕ ਪੋਸਟ ਪਾਈ ਹੈ ਜਿਸ 'ਤੇ ਲਿਖਿਆ, " ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ। ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ, ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।"