ਭਾਜਪਾ ਆਗੂ ਤਜਿੰਦਰ ਬੱਗਾ ਨੇ ਭਗਵੰਤ ਮਾਨ ਖ਼ਿਲਾਫ਼ ਸ਼ਿਕਾਇਤ ਕਰਵਾਈ ਦਰਜ

ਏਜੰਸੀ

ਖ਼ਬਰਾਂ, ਪੰਜਾਬ

ਕਿਹਾ - ਭਗਵੰਤ ਮਾਨ ਵੱਲੋਂ ਸ਼ਰਾਬ ਪੀ ਕੇ ਗੁਰੂ ਘਰ ਜਾਣ 'ਤੇ ਡੀਜੀਪੀ ਕਰੇ ਕਾਰਵਾਈ 

BJP leader Tajinder Bagga, Bhagwant Mann

 

ਚੰਡੀਗੜ੍ਹ - ਤਜਿੰਦਰ ਪਾਲ ਸਿੰਘ ਬੱਗਾ ਕੌਮੀ ਸਕੱਤਰ ਬੀਜੇਪੀ ਯੂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਥਾਣਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸ਼ਰਾਬ ਪੀ ਕੇ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਜਾਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਬੱਗਾ ਨੇ ਕਿਹਾ ਕਿ ਮੈਂ ਡੀਜੀਪੀ ਪੰਜਾਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਨੇ ਇਹ ਸ਼ਿਕਾਇਤ ਆਨਲਾਈਨ ਦਰਜ ਕਰਵਾਈ ਹੈ ਤੇ ਪੁਲਿਸ ਨੂੰ ਕਾਰਵਾਈ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਜਿਸ ਵਿਚ ਸ਼ਿਕਾਇਤ ਦੀ ਕਾਪੀ ਵੀ ਹੈ। ਟਵੀਟ ਵਿਚ ਉਨ੍ਹਾਂ ਲਿਖਿਆ ਹੈ-''ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਸ਼ਰਾਬੀ ਹਾਲਤ 'ਚ ਗੁਰਦੁਆਰਾ ਦਮਦਮਾ ਸਾਹਿਬ 'ਚ ਦਾਖਲ ਹੋਣ 'ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੈਂ ਡੀਜੀਪੀ ਪੰਜਾਬ ਪੁਲਿਸ ਨੂੰ ਬੇਨਤੀ ਕਰਦਾ ਹਾਂ ਕਿ ਮੇਰੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾਵੇ।