ਪੰਜਾਬ ਰਾਜ ਮਹਿਲਾ ਕਮਿਸ਼ਨ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਮਨੀਸ਼ਾ ਗੁਲਾਟੀ ਫਿਰ ਪਹੁੰਚੇ ਹਾਈਕੋਰਟ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੰਗਲ ਬੈਂਚ ਦੇ ਹੁਕਮ ਨੂੰ ਡਬਲ ਬੈਂਚ ਕੋਲ ਦਿੱਤੀ ਚੁਣੌਤੀ

Manisha Gulati

ਭਲਕੇ ਹੋ ਸਕਦੀ ਹੈ ਮਾਮਲੇ ਦੀ ਸੁਣਵਾਈ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਜਾਣ ਮਗਰੋਂ ਮਨੀਸ਼ਾ ਗੁਲਾਟੀ ਨੇ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕੀਤੀ ਹੈ। 

ਜਾਣਕਾਰੀ ਅਨੁਸਾਰ ਹੁਣ ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਡਬਲ ਬੈਂਚ ਅੱਗੇ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿਚ ਭਲਕੇ ਯਾਨੀ ਸੋਮਵਾਰ ਨੂੰ ਹਾਈਕੋਰਟ ਵਿਚ ਸੁਣਵਾਈ ਹੋ ਸਕਦੀ ਹੈ।