ਮਤਰੇਏ ਪਿਤਾ ਨੇ ਧੀ ਨਾਲ ਕੀਤਾ ਜਬਰ-ਜ਼ਨਾਹ : ਕਿਸੇ ਨੂੰ ਦੱਸਣ ’ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ
ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਤਰੇਏ ਪਿਤਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ
ਲੁਧਿਆਣਾ : ਪੰਜਾਬ ਦੇ ਲੁਧਿਆਣਾ 'ਚ ਮਤਰੇਏ ਪਿਤਾ ਨੇ ਨਾਬਾਲਿਗ ਧੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਤਰੇਏ ਪਿਤਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਸਾਲ 2011 'ਚ ਮੌਤ ਹੋ ਗਈ ਸੀ। 6 ਮਹੀਨੇ ਬਾਅਦ ਉਸ ਦੀ ਮਾਂ ਸ਼ਿਮਲਾਪੁਰੀ ਦੇ ਰਹਿਣ ਵਾਲੇ ਅਰੁਣ ਥਾਪਾ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ ਲੱਗੀ। ਇਸ ਤੋਂ ਬਾਅਦ ਮਾਂ ਨੇ ਉਸ ਨਾਲ ਵਿਆਹ ਕਰ ਲਿਆ।
2018 ਵਿਚ ਜਦੋਂ ਉਹ ਘਰ ਵਿਚ ਇਕੱਲੀ ਸੀ ਤਾਂ ਉਸ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਕੁਝ ਸਾਲ ਇਸ ਤਰ੍ਹਾਂ ਬੀਤ ਗਏ। ਫਿਰ 15 ਮਾਰਚ 2023 ਨੂੰ ਫਿਰ ਉਸ ਨੇ ਉਸ ਨਾਲ ਬਲਾਤਕਾਰ ਕੀਤਾ।
ਦੁਖੀ ਹੋ ਕੇ ਉਸ ਨੇ ਸਾਰੀ ਘਟਨਾ ਆਪਣੀਆਂ ਭੈਣਾਂ ਨੂੰ ਦੱਸੀ। ਪੀੜਤਾ ਨੇ ਦੱਸਿਆ ਕਿ ਉਹ ਉਸ ਨੂੰ ਇੱਕ ਚੰਗੇ ਪਿਤਾ ਦੇ ਰੂਪ ਵਿੱਚ ਦੇਖਦੀ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਦੋਸ਼ੀ ਅਜਿਹੀ ਹਰਕਤ ਕਰ ਸਕਦਾ ਹੈ।