Punjab News: ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਸਤਲੁਜ ਕੰਢਿਓ ਮਿਲੀ ਲਾਸ਼

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਸਰਿੰਜ ਬਰਾਮਦ, ਪਛਾਣ ਨਹੀਂ ਹੋ ਸਕੀ।

File Photo

Punjab News: ਲੁਧਿਆਣਾ - ਪੰਜਾਬ ਦੇ ਲੁਧਿਆਣਾ ਵਿਚ ਸੋਮਵਾਰ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਸਤਲੁਜ ਦਰਿਆ ਦੇ ਕੰਢੇ ਪਈ ਮਿਲੀ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸ ਦਈਏ ਕਿ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡ ਤਲਵੰਡੀ ਵਿੱਚ ਸ਼ਰੇਆਮ ਚਿਤਾ ਵਿਕਦਾ ਹੈ। ਉਥੋਂ ਨੌਜਵਾਨ ਚਿੱਟਾ ਖਰੀਦ ਕੇ ਸਤਲੁਜ ਦਰਿਆ ਦੇ ਕੰਢੇ ਨਸ਼ਾ ਕਰ ਲੈਂਦਾ ਹੈ। 

ਥਾਣਾ ਲਾਡੋਵਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 34 ਸਾਲ ਜਾਪਦੀ ਹੈ। ਪੁਲੀਸ ਨੇ ਉਸ ਦੀ ਸ਼ਨਾਖਤ ਲਈ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਪਰ ਕਿਸੇ ਕੋਲੋਂ ਕੋਈ ਜਾਣਕਾਰੀ ਨਹੀਂ ਮਿਲ ਸਕੀ। ਹਸਪਤਾਲ 'ਚ ਮ੍ਰਿਤਕ ਨੌਜਵਾਨ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ 'ਚ ਰਖਵਾਇਆ ਗਿਆ।

ਥਾਣਾ ਸਦਰ ਦੇ ਐਸਐਚਓ ਵਰਿੰਦਰਪਾਲ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕੋਲੋਂ ਨਸ਼ੇ ਵਿਚ ਵਰਤੀ ਗਈ ਇੱਕ ਸਰਿੰਜ ਬਰਾਮਦ ਹੋਈ ਹੈ। ਜਿਸ ਕਾਰਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਜ਼ਿਆਦਾ ਨਸ਼ਾ ਕਰਨ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਦਰਿਆ ਕੰਢੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਜਿੱਥੇ ਉਨ੍ਹਾਂ ਟੀਮ ਨਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।