ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ 'ਤੇ ਹਮਲੇ ਦੀ ਜਾਂਚ ਕਰੇਗੀ NIA
ਮੁੱਖ ਮੁਲਜ਼ਮ ਸੈਦੁਲ ਅਮੀਨ ਦੀ ਹੋ ਚੁੱਕੀ ਗ੍ਰਿਫ਼ਤਾਰੀ
NIA to probe attack on BJP leader Manoranjan Kalia's house
ਜਲੰਧਰ: ਜਲੰਧਰ ਵਿਖੇ ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ਉੱਤੇ ਹਮਲੇ ਦੀ ਜਾਂਚ ਹੁਣ NIA ਕਰੇਗੀ। ਇਸ ਮਾਮਲੇ ਦੀ ਪਹਿਲਾਂ ਜਾਂਚ ਪੰਜਾਬ ਪੁਲਿਸ ਕਰ ਰਹੀ ਸੀ। ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ਉੱਤੇ ਬੀਤੀ 8 ਅਪ੍ਰੈਲ ਨੂੰ ਹਮਲਾ ਹੋਇਆ ਸੀ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਮੁਖ ਮੁਲਜ਼ਮ ਸੈਦੁਲ ਅਮੀਨ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।