ਸ਼ਾਹਕੋਟ ਜ਼ਿਮਨੀ ਚੋਣ ਸਬੰਧੀ 12 ਉਮੀਦਵਾਰ ਚੋਣ ਮੈਦਾਨ 'ਚ ਬਾਕੀ : ਐਸ.ਡੀ.ਐਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਨ ਸਭਾ ਹਲਕਾ ਸ਼ਾਹਕੋਟ ਦੀ 28 ਮਈ ਨੂੰ ਹੋਣ ਵਾਲੀ ਜਿਮਨੀ ਚੋਣ ਸਬੰਧੀ ਨਾਮਜ਼ਦਗੀਆਂ ਦੇ ਆਖਰੀ ਦਿਨ 10 ਮਈ ਤੱਕ ਸ. ਜਗਜੀਤ ਸਿੰਘ ਐੱਸ.ਡੀ.ਐੱਮ ਕਮ-ਚੋਣ ਰਜਿਸਟ੍ਰੇਸ਼ਨ

12 candidates contesting in Shahkot bye election

ਸ਼ਾਹਕੋਟ/ਮਲਸੀਆਂ, ਵਿਧਾਨ ਸਭਾ ਹਲਕਾ ਸ਼ਾਹਕੋਟ ਦੀ 28 ਮਈ ਨੂੰ ਹੋਣ ਵਾਲੀ ਜਿਮਨੀ ਚੋਣ ਸਬੰਧੀ ਨਾਮਜ਼ਦਗੀਆਂ ਦੇ ਆਖਰੀ ਦਿਨ 10 ਮਈ ਤੱਕ ਸ. ਜਗਜੀਤ ਸਿੰਘ ਐੱਸ.ਡੀ.ਐੱਮ ਕਮ-ਚੋਣ ਰਜਿਸਟ੍ਰੇਸ਼ਨ ਅਫ਼ਸਰ ਸ਼ਾਹਕੋਟ ਪਾਸ ਵੱਖ-ਵੱਖ ਪਾਰਟੀਆਂ ਦੇ 19 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਸਨ। 11 ਮਈ ਨੂੰ ਨਾਮਜ਼ਦਗੀਆਂ ਦੀ ਹੋਈ ਪੜਤਾਲ ਦੌਰਾਨ 19 ਉਮੀਦਵਾਰਾਂ ਵਿੱਚੋਂ 6 ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਸਨ, ਜਿਸ ਉਪਰੰਤ 13 ਉਮੀਦਵਾਰ ਬਾਕੀ ਰਹਿ ਗਏ ਸਨ। 14 ਮਈ ਨੂੰ ਨਾਮਜਦਗੀਆਂ ਦੀ ਵਾਪਰੀ ਦੌਰਾਨ ਇੱਕ ਉਮੀਦਵਾਰ ਗੁਰਮੀਤ ਸਿੰਘ ਵੱਲੋਂ ਆਪਣੇ ਨਾਮਜਦਗੀ ਕਾਗਜ਼ ਵਾਪਸ ਲੈ ਲਏ ਗਏ, ਜਿਸ ਉਪਰੰਤ 12 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ, ਜਿਨਾਂ ਨੂੰ ਚੋਣ ਅਧਿਕਾਰੀ ਵੱਲੋਂ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ। 

ਐੱਸ.ਡੀ.ਐੱਮ. ਜਗਜੀਤ ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ ਅਤੇ ਵਾਪਸੀ ਉਪਰੰਤ 12 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ, ਜਿਨਾਂ 'ਚ ਕਾਂਗਰਸ ਵੱਲੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ, ਸ਼੍ਰੌਮਣੀ ਅਕਾਲੀ ਦਲ (ਬਾਦਲ) ਵੱਲੋਂ ਨਾਇਬ ਸਿੰਘ ਕੋਹਾੜ, ਆਮ ਆਦਮੀ ਪਾਰਟੀ ਵੱਲੋਂ ਰਤਨ ਸਿੰਘ, ਬਹੁਜਨ ਸਮਾਜ ਪਾਰਟੀ (ਅੰਬੇਡਕਰ) ਵੱਲੋਂ ਸਤਨਾਮ ਸਿੰਘ ਮਲਸੀਆਂ, ਸ਼੍ਰੌਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸੁਲੱਖਣ ਸਿੰਘ, ਡੈਮੋਕ੍ਰੇਟਿਕ ਭਾਰਤੀਆ ਸਮਾਜ ਪਾਰਟੀ ਵੱਲੋਂ ਪਰਮਜੋਤ, ਜਦਕਿ ਸੱਤਪਾਲ ਸਿੰਘ, ਕਸ਼ਮੀਰ ਸਿੰਘ, ਨਾਇਬ ਸਿੰਘ, ਮਨੋਹਰ ਲਾਲ, ਮਲਕੀਤ ਸਿੰਘ ਅਤੇ ਰਾਜੇਸ਼ ਕੁਮਾਰ (ਸਾਰੇ) ਅਜ਼ਾਦ ਉਮੀਦਵਾਰ ਸ਼ਾਮਲ ਹਨ। ਉਨਾਂ ਦੱਸਿਆ ਕਿ ਚੋਣਾਂ ਸਬੰਧੀ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਸਾਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਇਆ ਜਾਵੇਗਾ।
ਉਨਾਂ ਦੱਸਿਆ ਕਿ 28 ਮਈ ਨੂੰ ਸਵੇਰੇ 8 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਵੇਗਾ।