ਮੌਸਮ ਵਿਭਾਗ ਵੱਲੋਂ ਚਿਤਾਵਨੀ 17 ਮਈ ਤੱਕ ਮੌਸਮ ਰਹਿ ਸਕਦੈ ਖਰਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਵੀ ਆਉਣ ਵਾਲੇ 24 ਘੰਟਿਆਂ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਕਿਤੇ-ਕਿਤੇ...

Weather Report

ਚੰਡੀਗੜ੍ਹ : ਪੰਜਾਬ ਵਿਚ ਵੀ ਆਉਣ ਵਾਲੇ 24 ਘੰਟਿਆਂ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਕਿਤੇ-ਕਿਤੇ ਬੂੰਦਾਬਾਂਦੀ ਹੋਵੇਗੀ। ਜਿੱਥੇ ਇਕ ਪਾਸੇ ਲੋਕਾਂ ਨੂੰ ਹਲਕੀ ਵਰਖਾ ਹੋਣ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੇਗੀ ਉਥੇ ਹੀ ਨਰਮਾ ਕਿਸਾਨਾਂ ਲਈ ਬੁਰੀ ਖ਼ਬਰ ਹੈ, ਪੰਜਾਬ, ਹਰਿਆਣਾ ਅਤੇ ਨਾਲ ਲਗਦੇ ਇਲਾਕਿਆਂ ਵਿਚ ਸ਼ੁੱਕਰਵਾਰ ਦੀ ਸ਼ਾਮ ਤੱਕ ਕਈ ਥਾਈਂ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਿਕ 17 ਮਈ ਤੱਕ ਮੌਸਮ ਦੇ ਖਰਾਬ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿਚ ਤਾਂ ਦੂਰ-ਦੂਰ ਤੱਕ ਮੀਂਹ ਪੈ ਸਕਦਾ ਹੈ, ਜਦਕਿ ਪੰਜਾਬ ਵਿਚ ਗਰਜ ਚਮਕ ਨਾਲ ਛਿੱਟੇ ਪੈਣਗੇ ਅਤੇ ਕੁਝ ਥਾਵਾਂ ਉਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੌਸਮ ਕਈ ਥਾਵਾਂ ‘ਤੇ ਖਰਾਬ ਰਿਹਾ।

ਜਿਸ ਕਾਰਨ ਤਾਪਮਾਨ ਵਿਚ 3 ਤੋਂ 7 ਡਿਗਰੀ ਤੱਕ ਕਮੀ ਹੋ ਗਈ। ਚੰਡੀਗੜ੍ਹ ਵਿਚ ਬੁੱਧਵਾਰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਹਰਿਆਣਾ ਦੇ ਕੁਝ ਇਲਾਕਿਆਂ ਵਿਚ ਵੀ ਮੀਂਹ ਪਿਆ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿਚ 34, ਪਟਿਆਲਾ ਵਿਚ 35, ਸ਼੍ਰੀਨਗਰ ਵਿਚ 23 ਅਤੇ ਅੰਮ੍ਰਿਤਸਰ ਵਿਖੇ 33 ਡਿਗਰੀ ਸੈਲਸੀਅਸ ਤਾਪਮਾਨ ਸੀ।