Punjab CM ਨੇ Punjab Police ਨੂੰ ਸ਼ਰਾਬ ਤਸਕਰਾਂ ਖਿਲਾਫ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਸ਼ਰਾਬ ਤਸਕਰਾਂ ਖਿਲਾਫ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Photo

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਵਿਭਾਗ ਨੂੰ ਸ਼ਰਾਬ ਦੀ ਹਰ ਤਰ੍ਹਾਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾਂ ਜੋ ਅਜਿਹੀਆਂ ਗਤੀਵਿਧੀਆਂ ਨਾਲ ਸੂਬੇ ਨੂੰ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਅਜਿਹੇ ਸਬ-ਡਵੀਜ਼ਨ ਦੇ ਡੀਐਸਪੀ ਅਤੇ ਐਸਐਚਓਜ਼ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ ਦੇ ਇਲਾਕਿਆਂ ਵਿਚ ਅਜਿਹੀਆਂ ਗਤੀਵਿਧੀਆਂ ਸਾਹਮਣੇ ਆਉਂਦੀਆਂ ਹਨ। ਉਹਨਾਂ ਕਿਹਾ ਕਿ ਨਾਜਾਇਜ਼ ਸ਼ਰਾਬ ਕੱਢਣ/ਤਸਕਰੀ ਕਰਨ/ਵੇਚਣ ਆਦਿ ਨਾਲ ਸਬੰਧ ਕਿਸੇ ਵੀ ਤਰੀਕੇ ਨਾਲ ਗੈਰ-ਕਾਨੂੰਨੀ ਸਮਰਥਨ ਕਰਨ ਜਾਂ ਲਾਪਰਵਾਹੀ ਵਰਤਣ ਵਾਲੇ ਸਰਕਾਰੀ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਵੀ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। 

ਮੁੱਖ ਮੰਤਰੀ ਦੇ ਹੁਕਮਾਂ 'ਤੇ ਡੀਜੀਪੀ ਦਿਨਕਰ ਗੁਪਤਾ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 23 ਮਈ ਤੱਕ ਜ਼ਿਲ੍ਹਾ ਅਤੇ ਪੁਲਿਸ ਥਾਣੇ ਦੇ ਪੱਧਰ 'ਤੇ ਸ਼ਰਾਬ ਦੇ ਤਸਕਰਾਂ/ਸਪਲਾਈ ਕਰਨ ਵਾਲਿਆਂ/ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਦੀ ਪਛਾਣ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅਧਿਕਾਰੀਆਂ ਨੇ ਅਜਿਹੇ ਵਿਅਕਤੀਆਂ ਵਿਰੁੱਧ ਆਫਰ ਪ੍ਰਬੰਧਨ ਅਤੇ ਮਹਾਂਮਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਸਮੇਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ।