ਕੋਰੋਨਾ: ਲੁਧਿਆਣਾ 'ਚ ਕਰਫ਼ਿਊ ਦੀ ਮਿਆਦ ਇਕ ਹਫ਼ਤਾ ਵਧਾਈ
ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ।
Curfew
ਲੁਧਿਆਣਾ - ਕੋਰੋਨਾ ਮਹਾਮਾਰੀ ਦੇ ਚੱਲਦਿਆਂ ਕਈ ਜ਼ਿਲ਼ਿਆ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ ਤੇ ਕੋਰੋਨਾ ਦੇ ਕੇਸਾਂ ਨੂੰ ਧਿਆਨ 'ਚ ਰੱਖਦੇ ਹੋਏ ਇਸ ਦੀ ਮਿਆਦ ਵੀ ਵਧਾ ਦਿੱਤੀ ਜਾਂਦੀ ਹੈ ਤੇ ਹੁਣ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਬਾਅਦ ਦੁਪਹਿਰ ਇਹ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ। ਜਿਸ ਵਿਚ ਅੱਜ ਇਕ ਹਫ਼ਤੇ ਦਾ ਵਾਧਾ ਕਰ ਦਿੱਤਾ ਗਿਆ ਹੈ।