ਅੰਮ੍ਰਿਤਸਰ ਕੇਂਦਰੀ ਜੇਲ੍ਹ ਦੀਆਂ ਸ਼ਰਮਨਾਕ ਤਸਵੀਰਾਂ ਆਈਆਂ ਸਾਹਮਣੇ, ਕੈਦੀ ਦੀ ਕੀਤੀ ਕੁੱਟਮਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਵਾਇਰਲ, ਸਵਾਲਾਂ ਦੇ ਘੇਰੇ 'ਚ ਪੁਲਿਸ ਵਿਭਾਗ

Shameful pictures of Amritsar Central Jail

 

ਅੰਮ੍ਰਿਤਸਰ: ਸੋਮਵਾਰ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar Central Jail) ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਜਿਸ 'ਚ ਕੁਝ ਹਵਾਲਾਤੀ ਮਿਲ ਕੇ ਜੇਲ੍ਹ ਦੇ ਅੰਦਰ ਕੈਦੀ ਨੂੰ ਮਾਰ ਰਹੇ ਹਨ ਅਤੇ ਧਮਕੀਆਂ ਵੀ ਦੇ ਰਹੇ ਹਨ। ਜੇਲ੍ਹ (Amritsar Central Jail)  ਦੇ ਅੰਦਰ ਬਣੀ ਇਸ ਵੀਡੀਓ ਤੋਂ ਬਾਅਦ ਜੇਲ੍ਹ (Amritsar Central Jail) ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਹੋ ਰਹੇ ਹਨ, ਇਸ ਦੇ ਨਾਲ ਹੀ ਕੈਦੀ ਦਾ ਪਰਿਵਾਰ ਅਦਾਲਤ 'ਚ ਪਹੁੰਚ ਗਿਆ ਹੈ।

 

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਜੇਲ੍ਹ (Amritsar Central Jail) ਵਿੱਚ ਕੁੱਟਮਾਰ ਹੋਣ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪਹੁੰਚ ਕੀਤੀ ਸੀ ਕੁੱਟ ਮਾਰ ਕਰਨ ਦੇ ਨਾਲ-ਨਾਲ ਕੈਦੀ ਨੂੰ ਜਲੀਲ ਵੀ ਜਾ ਰਿਹਾ ਹੈ। ਪਰਿਵਾਰ ਨੇ ਜੇਲ੍ਹ (Amritsar Central Jail) ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਹੈ ਕਿ ਇੰਨੀ ਸੁਰੱਖਿਆ ਦੇ ਵਿਚਕਾਰ ਉਨ੍ਹਾਂ ਦੇ ਬੇਟੇ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਪਰਿਵਾਰ ਵਾਲਿਆਂ ਨੇ ਅਦਾਲਤ ਨੂੰ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਪੁੱਤਰ ਨੂੰ ਸੁਰੱਖਿਅਤ ਥਾਂ ’ਤੇ ਭੇਜਣ ਦੀ ਮੰਗ ਕੀਤੀ ਹੈ।

 

 

ਦੋ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚੋਂ ਵੀਆਈਪੀ ਕਲਚਰ ਖ਼ਤਮ ਕਰਨ ਦੀ ਗੱਲ ਕਹੀ ਸੀ। ਇਸ ਦੇ ਬਾਵਜੂਦ ਹਵਾਲਾਤੀ ਜੇਲ੍ਹਾਂ (Amritsar Central Jail) ਵਿੱਚ ਮੋਬਾਈਲ ਲੈ ਕੇ ਘੁੰਮ ਰਹੇ ਹਨ। ਇੰਨਾ ਹੀ ਨਹੀਂ ਜੇਲ੍ਹ ਦੇ ਅੰਦਰ ਵੀ ਲੜਾਈ ਹੋਈ ਹੈ ਅਤੇ ਇਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇਸ ਤੋਂ ਸਾਫ਼ ਹੈ ਕਿ ਜੇਲ੍ਹ ਪ੍ਰਸ਼ਾਸਨ ਦੀ ਸੁਰੱਖਿਆ ਵਿੱਚ ਢਿੱਲ ਹੈ।